ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਜੋ 70 ਸਾਲਾਂ ’ਚ ਨਹੀਂ ਕਰ ਸਕੀ, ਮੋਦੀ ਨੇ ਦਸ ਸਾਲਾਂ ’ਚ ਕੀਤਾ: ਬਿੱਟੂ

07:50 AM Apr 27, 2024 IST
ਰਵਨੀਤ ਸਿੰਘ ਬਿੱਟੂ ਨੂੰ ਸਿੱਕਿਆਂ ਨਾਲ ਤੋਲਦੇ ਹੋਏ ਵਰਕਰ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਅਪਰੈਲ
ਭਾਜਪਾ ਦੇ ਲੋਕ ਸਭਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਹਲਕਾ ਸੈਂਟਰਲ ਵਿੱਚ ਇੱਕ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਰਵਨੀਤ ਬਿੱਟੂ ਨੂੰ ਸਿੱਕਿਆਂ ਨਾਲ ਤੋਲਿਆ ਗਿਆ। ਇਸ ਮੌਕੇ ਰਵਨੀਤ ਬਿੱਟੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੋ ਕੰਮ ਕਾਂਗਰਸ ਨੇ 70 ਸਾਲਾਂ ਵਿੱਚ ਨਹੀਂ ਕੀਤੇ, ਉਹ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਸ ਸਾਲਾਂ ਵਿੱਚ ਕਰ ਦਿੱਤੇ ਹਨ ਜਿਸ ਨਾਲ ਅੱਜ ਭਾਰਤ ਦੀ ਆਵਾਜ਼ ਪੂਰੀ ਦੁਨੀਆ ’ਚ ਗੂੰਜ ਰਹੀ ਹੈ। ਉਨ੍ਹਾਂ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਕਾਰਨ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੇ ਚਿਹਰਿਆਂ ’ਤੇ ਵੀ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੇ ਤਰੱਕੀ ਕਰਨੀ ਹੈ ਤਾਂ ਦੇਸ਼ ਦੀ ਜਨਤਾ ਹੀ ਭਾਜਪਾ ਨੂੰ ਜਿਤਾ ਕੇ ਦੇਸ਼ ਨੂੰ ਤਰੱਕੀ ਅਤੇ ਵਿਕਾਸ ਦੇ ਰਾਹ ਤੋਰੇਗੀ। ਭਾਜਪਾ ਦੇ ਖਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਦਾਅਵਾ ਕੀਤਾ ਕਿ ਬਿੱਟੂ ਨੂੰ ਉਮੀਦਵਾਰ ਬਣਾਏ ਜਾਣ ’ਤੇ ਕੇਂਦਰੀ ਹਲਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਹੈ ਜਿਸ ਕਾਰਨ ਬਿੱਟੂ ਦੀ ਜਿੱਤ ਲਗਪਗ ਤੈਅ ਮੰਨੀ ਜਾ ਰਹੀ ਹੈ। ਇਸ ਮੌਕੇ ਰਜਨੀਸ਼ ਧੀਮਾਨ, ਅਮਿਤ ਮਿੱਤਲ, ਗੁਰਦੀਪ ਸਿੰਘ ਨੀਟੂ, ਕੇਵਲ ਡੋਗਰਾ, ਰਾਜੀਵ ਸ਼ਰਮਾ, ਸੁਰਿੰਦਰ ਸ਼ਿੰਦਾ ਆਦਿ ਵੀ ਹਾਜ਼ਰ ਸਨ।

Advertisement

Advertisement
Advertisement