ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੋਦੀ ਨੇ ਔਰਤਾਂ ਲਈ ਜੋ ਕੀਤੈ, ਕਾਂਗਰਸ 60 ਸਾਲਾਂ ਵਿੱਚ ਨਾ ਕਰ ਸਕੀ: ਸਮ੍ਰਿਤੀ ਇਰਾਨੀ

08:59 AM May 29, 2024 IST
ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦਾ ਸਨਮਾਨ ਕਰਦੇ ਹੋਏ ਭਾਜਪਾ ਆਗੂ। -ਫੋਟੋ: ਨਿਤਿਨ ਮਿੱਤਲ

ਆਤਿਸ਼ ਗੁਪਤਾ
ਚੰਡੀਗੜ੍ਹ, 28 ਮਈ
ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਔਰਤਾਂ ਲਈ ਜੋ ਕੀਤਾ ਹੈ, ਕਾਂਗਰਸ ਪਿਛਲੇ 60 ਸਾਲਾਂ ਵਿੱਚ ਵੀ ਨਹੀਂ ਕਰ ਸਕੀ ਹੈ। ਉਹ ਅੱਜ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੈ ਟੰਡਨ ਦੇ ਹੱਕ ਵਿੱਚ ਰਾਮਦਰਬਾਰ ਵਿੱਚ ਕੀਤੀ ਮਹਿਲਾ ਸ਼ਕਤੀ ਸਨਮਾਨ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇ ਕੇ ਦੇਸ਼ ਵਿੱਚ ਮਜ਼ਬੂਤੀ ਨਾਲ ਜਿਊਣ ਦਾ ਅਧਿਕਾਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਵੱਡੀ ਗਿਣਤੀ ਔਰਤਾਂ ਦੇ ਬੈਂਕ ਖਾਤੇ ਨਹੀਂ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ-ਧਨ ਯੋਜਨਾ ਅਧੀਨ ਦੇਸ਼ ਵਿੱਚ 23 ਕਰੋੜ ਔਰਤਾਂ ਦੇ ਬੈਂਕ ਖਾਤੇ ਖੁਲ੍ਹਵਾਏ। ਗਰੀਬ ਪਰਿਵਾਰਾਂ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 38 ਲੱਖ ਕਰੋੜ ਰੁਪਏ ਪਾਏ ਗਏ ਹਨ। ਸ੍ਰੀਮਤੀ ਇਰਾਨੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਸਮੇਂ ਹਰੇਕ ਵਰਗ ਦੇ ਲੋਕਾਂ ਦੇ ਹਿੱਤ ਵਿੱਚ ਕੰਮ ਕੀਤਾ। ਲੋੜਵੰਦਾਂ ਤੱਕ ਭੋਜਨ ਪਹੁੰਚਾਇਆ ਅਤੇ ਬਾਅਦ ਵਿੱਚ ਦੇਸ਼ ਦੇ ਲੋਕਾਂ ਨੂੰ ਮੁਫ਼ਤ ਵੈਕਸੀਨ ਲਗਵਾਈ। ਇਸ ਦੌਰਾਨ ਕੋਈ ਵੀ ਕਾਂਗਰਸੀ ਲੋਕ ਹਿੱਤ ਵਿੱਚ ਕੰਮ ਕਰਦਾ ਦਿਖਾਈ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਰੋਨਾ ਮਹਾਮਾਰੀ ਦੇ ਸਮੇਂ ਕਾਂਗਰਸ ਦੀ ਸਰਕਾਰ ਹੁੰਦੀ ਤਾਂ ਗਰੀਬਾਂ ਨੂੰ ਦੇਣ ਵਾਲਾ ਰਾਸ਼ਨ ਤੱਕ ਵੀ ਬਾਜ਼ਾਰਾਂ ਵਿੱਚ ਵੇਚ ਦਿੰਦੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਆਯੂਸ਼ਮਾਨ ਯੋਜਨਾ ਅਧੀਨ ਦੇਸ਼ ਦੇ 27 ਹਜ਼ਾਰ ਹਸਪਤਾਲਾਂ ਵਿੱਚ ਲੋਕਾਂ ਦਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਤੱਕ ਹਰ ਵਾਰ ਚੋਣਾਂ ਵਿੱਚ ਭ੍ਰਿਸ਼ਟਾਚਾਰ ਦਾ ਮੁੱਦਾ ਉਠਦਾ ਸੀ, ਕਿਉਂਕਿ ਕਾਂਗਰਸ ਦੀ ਸਰਕਾਰ ਸਮੇਂ ਭ੍ਰਿਸ਼ਟਾਚਾਰ ਦਾ ਬੋਲਬਾਲਾ ਸੀ। ਪਰ ਮੋਦੀ ਸਰਕਾਰ ਦੇ 10 ਸਾਲਾਂ ਵਿੱਚ ਦੇਸ਼ ਭ੍ਰਿਸ਼ਟਾਚਾਰ ਤੋਂ ਮੁਕਤ ਹੋ ਚੁੱਕਿਆ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਵੇਂ ਲੋਕਾਂ ਨੇ ਸਾਲ 2014 ਤੇ 2019 ਵਿੱਚ ਭਾਜਪਾ ਨੂੰ ਕਾਮਯਾਬ ਕੀਤਾ ਹੈ, ਉਸੇ ਤਰ੍ਹਾਂ ਇਸ ਵਾਰ ਵੀ ਕਾਮਯਾਬ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਸੰਜੈ ਟੰਡਨ ਨੂੰ ਪਾਇਆ ਗਿਆ ਵੋਟ ਕੇਂਦਰ ਵਿੱਚ ਨਰਿੰਦਰ ਮੋਦੀ ਨੂੰ ਮਜ਼ਬੂਤ ਕਰੇਗਾ।

Advertisement

ਪ੍ਰਿਯੰਕਾ ਦੀ ਰੈਲੀ ਵਿੱਚ ਕਾਂਗਰਸੀਆਂ ਦੀ ਧੱਕਾ-ਮੁੱਕੀ ’ਤੇ ਚੁੱਕੇ ਸਵਾਲ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਪ੍ਰਿਯੰਕਾ ਗਾਂਧੀ ਦੀ ਰੈਲੀ ’ਤੇ ਕਾਂਗਰਸੀਆਂ ਵਿੱਚ ਹੋਈ ਧੱਕਾ-ਮੱਕੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਿਯੰਕਾਂ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸੀ ਫੋਟੋ ਖਿਚਵਾਉਣ ਲਈ ਧੱਕਾ-ਮੁੱਕੀ ਕਰ ਰਹੀ ਹਨ ਤਾਂ ਅਜਿਹੇ ਆਗੂ ਲੋਕ ਹਿੱਤ ਵਿੱਚ ਕੰਮ ਕਿਵੇਂ ਕਰ ਸਕਦੇ ਹਨ।

ਗਜੇਂਦਰ ਸ਼ੇਖਾਵਤ ਵੱਲੋਂ ਭਾਜਪਾ ਉਮੀਦਵਾਰ ਦੇ ਹੱਕ ’ਚ ਪ੍ਰਚਾਰ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸ਼ੇਖਾਵਤ ਨੇ ਅੱਜ ਨਜ਼ਦੀਕੀ ਪਿੰਡ ਅਗੰਮਪੁਰ ਵਿੱਚ ਭਾਜਪਾ ਦੇ ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜਿੱਥੇ ਦੇਸ਼ ਅੰਦਰ ਵਿਕਾਸ ਦੇ ਨਵੇਂ ਕੀਰਤੀਮਾਨ ਸਥਾਪਿਤ ਕੀਤੇ ਹਨ, ਉੱਥੇ ਹੀ ਭਾਰਤੀ ਸੰਸਕ੍ਰਿਤੀ, ਭਾਰਤ ਦੇ ਗੌਰਵ ਤੇ ਵਿਸ਼ੇਸ਼ ਤੌਰ ਤੇ ਸਨਾਤਨ ਧਰਮ ਦੇ ਮਾਨ ਸਨਮਾਨ ਅਤੇ ਰੱਖਿਆ ਦੇ ਲਈ ਪੁਰਜ਼ੋਰ ਕੰਮ ਕੀਤਾ ਹੈ। ਗਜਿੰਦਰ ਸ਼ਖਾਵਤ ਨੇ ਭਾਜਪਾ ਨੂੰ ਵੱਟ ਪਾਉਣ ਦੀ ਅਪੀਲ ਕੀਤੀ। ਭਾਜਪਾ ਦੇ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਆਪਣੇ ਹਲਕੇ ਦੇ ਵਿਕਾਸ ਲਈ ਲੋਕ ਭਾਜਪਾ ਨੂੰ ਵੋਟ ਦੇਣ। ਇਸ ਮੌਕੇ ਸੀਨੀਅਰ ਭਾਜਪਾ ਆਗੂ ਜਤਿੰਦਰ ਸਿੰਘ ਅਠਵਾਲ, ਐਡਵੋਕੇਟ ਸਤਬੀਰ ਰਾਣਾ, ਰਾਜੇਸ਼ ਚੌਧਰੀ, ਅਰਵਿੰਦ ਮਿੱਤਲ, ਡਾ. ਪਰਮਿੰਦਰ ਸ਼ਰਮਾ, ਵਿਜੇ ਪੁਰੀ, ਐਡਵੋਕੇਟ ਨਿਪੁੰਨ ਸੋਨੀ, ਪ੍ਰਿੰਸ ਨੰਗਲ ਹਾਜ਼ਰ ਸਨ।

Advertisement

Advertisement