ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੋ ਕੰਮ 15 ਸਾਲਾਂ ’ਚ ਨਹੀਂ ਹੋਇਆ, ਕੇਜਰੀਵਾਲ ਨੇ 3 ਮਹੀਨਿਆਂ ’ਚ ਕੀਤਾ: ਪਾਠਕ

10:25 AM Jul 05, 2023 IST
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦੁਰਗੇਸ਼ ਪਾਠਕ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਜੁਲਾਈ
ਐੱਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਦੱਸਿਆ ਕਿ ਐੱਮਸੀਡੀ ਵਿੱਚ ‘ਆਪ’ ਸ਼ਾਸਨ ਦੌਰਾਨ ਸਾਰੇ ਸਫ਼ਾਈ ਕਰਮਚਾਰੀਆਂ ਨੂੰ ਪਹਿਲੀ ਤਰੀਕ ਨੂੰ ਤਨਖਾਹ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਭਾਜਪਾ 15 ਸਾਲਾਂ ’ਚ ਨਹੀਂ ਕਰ ਸਕੀ, ਉਹ ਕੰਮ ਅਰਵਿੰਦ ਕੇਜਰੀਵਾਲ ਨੇ ਸਿਰਫ 3 ਮਹੀਨਿਆਂ ’ਚ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮੇਅਰ ਸ਼ੈਲੀ ਉਬਰਾਇ ਨੇ ਕਿਹਾ ਕਿ ਭਾਜਪਾ ਦੇ ਰਾਜ ਦੌਰਾਨ ਲੋਕ ਅਕਸਰ ਸ਼ਿਕਾਇਤ ਕਰਦੇ ਸਨ ਕਿ ਦਿੱਲੀ ਵਿੱਚ ਬਹੁਤ ਗੰਦਗੀ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਕਰਮਚਾਰੀਅਾਂ ਨੂੰ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲਦੀ ਸੀ, ਉਨ੍ਹਾਂ ਤੋਂ ਸਫਾਈ ਦੀ ਉਮੀਦ ਕਿਵੇਂ ਰੱਖੀ ਜਾ ਸਕਦੀ ਹੈ। ਜਦੋਂ ਤੱਕ ਉਨ੍ਹਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਮਿਲਦੀ, ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਹੀਂ ਮਿਲੇਗਾ, ਉਨ੍ਹਾਂ ਤੋਂ ਕੋਈ ਕੰਮ ਕਰਨ ਦੀ ਆਸ ਕਿਵੇਂ ਰੱਖੀ ਜਾ ਸਕਦੀ ਹੈ।
ਵਿਧਾਇਕ ਤੇ ਐੱਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੇ ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐੱਮਸੀਡੀ ਵਿੱਚ ਭਾਜਪਾ ਦੇ ਸ਼ਾਸਨ ਦੌਰਾਨ, ਸਫ਼ਾਈ ਕਰਮਚਾਰੀਆਂ ਨੂੰ ਤਨਖਾਹਾਂ ਦਾ ਭੁਗਤਾਨ ਨਾ ਕਰਨਾ ਇੱਕ ਵੱਡੀ ਸਮੱਸਿਆ ਸੀ। ਪਹਿਲੀ ਵਾਰ ਐੱਮਸੀਡੀ ਦੇ ਸਾਰੇ ਕਰਮਚਾਰੀਆਂ ਨੂੰ ਪਹਿਲੀ ਜੁਲਾਈ ਨੂੰ ਉਨ੍ਹਾਂ ਦੀਆਂ ਤਨਖਾਹਾਂ ਮਿਲੀਆਂ। ਇਸ ਤੋਂ ਪਹਿਲਾਂ ਸਮੇਂ ਸਿਰ ਤਨਖ਼ਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਕਈ ਥਾਵਾਂ ’ਤੇ ਧਰਨੇ ਦੇਣੇ ਪਏ। ਭਾਜਪਾ 15 ਸਾਲਾਂ ਵਿੱਚ ਇਸ ਸਮੱਸਿਆ ਦਾ ਹੱਲ ਨਹੀਂ ਕਰ ਸਕੀ ਜੋ ਅਰਵਿੰਦ ਕੇਜਰੀਵਾਲ ਜੀ ਨੇ ਸਿਰਫ 3 ਮਹੀਨਿਆਂ ਵਿੱਚ ਕਰ ਕੇ ਦਿਖਾਇਆ।

Advertisement

‘ਆਪ’ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ: ਰਾਜਾ ਇਕਬਾਲ ਸਿੰਘ

ਨਵੀਂ ਦਿੱਲੀ (ਪੱਤਰ ਪ੍ਰੇਰਕ): ਨਗਰ ਨਿਗਮ ਦਿੱਲੀ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਸਾਬਕਾ ਮੇਅਰ ਰਾਜਾ ਇਕਬਾਲ ਸਿੰਘ ਨੇ ਮੇਅਰ ਡਾ. ਸ਼ੈਲੀ ਓਬਰਾਏ ਵੱਲੋਂ ਭਾਜਪਾ ਦੇ ਕਾਰਜਕਾਲ ’ਚ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਦੇਣ ਸਬੰਧੀ ਦਿੱਤੇ ਬਿਆਨ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ, ‘‘ਮੈਂ ਆਮ ਆਦਮੀ ਪਾਰਟੀ ਦੇ ਮੇਅਰ ਨੂੰ ਯਾਦ ਕਰਾਉਣਾ ਚਾਹਾਂਗਾ ਕਿ ਉਹ ਖੁਦ 2022-23 ਵਿੱਚ ਉੱਤਰੀ ਦਿੱਲੀ ਦੇ ਮੇਅਰ ਸਨ ਅਤੇ ਭਾਜਪਾ ਦੇ ਕਾਰਜਕਾਲ ਦੌਰਾਨ ਵੀ ਨਿਗਮ ਦੇ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਦਿੱਤੀ ਗਈ ਸੀ। ਜਦਕਿ ਦਿੱਲੀ ਸਰਕਾਰ ਨੇ ਕਦੇ ਵੀ ਨਿਗਮ ਦੇ ਬਕਾਏ ਸਮੇਂ ਸਿਰ ਨਹੀਂ ਦਿੱਤੇ ਅਤੇ ਇਸ ਦੇ ਬਾਵਜੂਦ ਅਸੀਂ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਦਾ ਕੰਮ ਕੀਤਾ ਹੈ।’’ ਰਾਜਾ ਇਕਬਾਲ ਸਿੰਘ ਨੇ ਕਿਹਾ ਕਿ ਜੇਕਰ ਮੇਅਰ ਅੱਜ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕਰ ਦਿੰਦੇ ਕਿ ਨਿਗਮ ਦੇ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਤਨਖਾਹ ਦਿੱਤੀ ਜਾ ਰਹੀ ਹੈ ਤਾਂ ਉਨ੍ਹਾਂ ਨੂੰ ਹੋਰ ਵੀ ਖੁਸ਼ੀ ਹੋਣੀ ਸੀ।

Advertisement
Advertisement
Tags :
ਸਾਲਾਂਹੋਇਆਕੀਤਾਕੇਜਰੀਵਾਲਨਹੀਂਪਾਠਕਮਹੀਨਿਆਂ
Advertisement