For the best experience, open
https://m.punjabitribuneonline.com
on your mobile browser.
Advertisement

ਚੋਣਾਂ ਬਾਰੇ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ

07:51 AM May 07, 2024 IST
ਚੋਣਾਂ ਬਾਰੇ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ
Advertisement

ਖੇਤਰੀ ਪ੍ਰ੍ਰਤੀਨਿਧ
ਪਟਿਆਲਾ, 6 ਮਈ
ਲੋਕ ਸਭਾ ਚੋਣਾਂ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਵੋਟਰਾਂ ਦੀਆਂ ਚੋਣ ਜ਼ਾਬਤੇ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਟਸਐਪ ਨੰਬਰ 70095-50957 ਜਾਰੀ ਕੀਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣੀ ਚੋਣਾਂ ਨਾਲ ਸਬੰਧਿਤ ਸ਼ਿਕਾਇਤ ਇਸ ਵਟਸਐਪ ਨੰਬਰ ਉੱਪਰ ਦਰਜ ਕਰਵਾ ਸਕਦਾ ਹੈ। ਇਸ ਤੋਂ ਇਲਾਵਾ ਭਾਰਤੀ ਚੋਣ ਕਮਿਸ਼ਨ ਦੀ ਐਂਡਰਾਇਡ ਤੇ ਆਈ.ਓ.ਐਸ ਪਲੇਟਫ਼ਾਰਮ ਆਧਾਰਿਤ ਆਨਲਾਈਨ ਸ਼ਿਕਾਇਤ ਪ੍ਰਣਾਲੀ ਐਪ ਸੀ-ਵਿਜਿਲ ਤੋਂ ਇਲਾਵਾ ਟੋਲ ਫਰੀ ਨੰਬਰ 1950 ਨੰਬਰ ਉਪਰ ਵੀ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਪੁੱਛ-ਗਿੱਛ ਦੇ ਨਾਲ-ਨਾਲ ਸ਼ਿਕਾਇਤ ਵੀ ਦਰਜ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਸ਼ਿਕਾਇਤਾਂ ਦੇ ਨਿਬੇੜੇ, ਸੁਝਾਅ ਤੇ ਫੀਡਬੈਕ ਪ੍ਰਾਪਤੀ ਲਈ ਸਿੰਗਲ ਵਿੰਡੋ (ਐਨ.ਜੀ.ਐਸ.ਪੀ.) ਨੈਸ਼ਨਲ ਗ੍ਰੀਵਾਂਸ ਸਰਵਿਸ ਪੋਰਟਲ ਵੀ ਕੰਮ ਕਰ ਰਿਹਾ ਹੈ। ਪਟਿਆਲਾ ਵਿਖੇ ਸਥਾਪਤ ਸ਼ਿਕਾਇਤ ਸੈਲ ਦੇ ਫੋਨ ਨੰਬਰ 0175-2923084 ਅਤੇ ਈਮੇਲ ਆਈਡੀ complaintcellpta20240gmail.com ਕੰਪਲੇਂਟਸੈਲਪੀਟੀਏ2024 ਐਟ ਦੀ ਰੇਟ ਜੀਮੇਲ ਡਾਟ ਕਾਮ ਉਪਰ ਵੀ ਕੋਈ ਵੋਟਰ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Advertisement

Advertisement
Author Image

joginder kumar

View all posts

Advertisement
Advertisement
×