ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

...ਜਦੋਂ ਕਰਮਜੀਤ ਅਨਮੋਲ ਸਾਹਮਣੇ ਹੋਈ ‘ਆਪ’ ਵਿਰੁੱਧ ਨਾਅਰੇਬਾਜ਼ੀ

06:18 AM Apr 28, 2024 IST

ਭਾਰਤ ਭੂਸ਼ਨ ਆਜ਼ਾਦ
ਕੋਟਕਪੂਰਾ, 27 ਅਪਰੈਲ
ਇੱਥੇ ਨਵੀਂ ਅਨਾਜ ਮੰਡੀ ’ਚ ਸਥਿਤ ਇੱਕ ਆੜ੍ਹਤੀਏ ਵੱਲੋਂ ਆਮ ਆਦਮੀ ਪਾਰਟੀ ਖ਼ਿਲਾਫ਼ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਅੱਗੇ ਆਪਣਾ ਦੁਖੜਾ ਰੋਇਆ ਗਿਆ। ਆੜ੍ਹਤੀਏ ਨੇ ਕਰਮਜੀਤ ਅਨਮੋਲ ਨੂੰ ਇੱਥੋਂ ਤੱਕ ਕਿਹਾ ਕਿ ‘ਤੁਹਾਡੀ ਸਰਕਾਰ ਮੈਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ। ਮੇਰੇ ਤੋਂ ਮੇਰੇ ਕਾਰੋਬਾਰ ਤੇ ਘਰ ਦੀਆਂ ਚਾਬੀਆਂ ਲੈ ਜਾਓ ਤੇ ਮੇਰੀ ਜਾਨ ਬਖਸ਼ ਦਿਓ।’ ਜਾਣਕਾਰੀ ਮੁਤਾਬਕ ਕਰਮਜੀਤ ਅਨਮੋਲ ਅੱਜ ਸਵੇਰੇ ਆਪਣੀ ਚੋਣ ਮੁਹਿੰਮ ਤਹਿਤ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿੱਚ ਆੜ੍ਹਤੀਆਂ, ਮਜ਼ਦੂਰਾਂ ਅਤੇ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ।
ਉਨ੍ਹਾਂ ਆਪਣੀ ਸਰਕਾਰ ਦੀਆਂ ਸਕੀਮਾਂ ਬਾਰੇ ਪ੍ਰਚਾਰ ਕਰਨਾ ਸ਼ੁਰੂ ਹੀ ਕੀਤਾ ਸੀ ਕਿ ਦੁਕਾਨ ਨੰਬਰ 14 ਦੇ ਮਾਲਕ ਆੜ੍ਹਤੀਏ ਬਿੱਟੂ ਬਾਂਸਲ ਨੇ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ ਚਾਰ ਮਹੀਨੇ ਤੋਂ ਉਨ੍ਹਾਂ ਨਾਲ ਸਿਆਸੀ ਤੌਰ ’ਤੇ ਕਥਿਤ ਰੰਜਿਸ਼ ਕੱਢੀ ਜਾ ਰਹੀ ਹੈ। ਮਾਰਕੀਟ ਕਮੇਟੀ ਨੇ ਉਨ੍ਹਾਂ ਦੀਆਂ ਫਰਮਾਂ ਬਾਂਸਲ ਟਰੇਡਿੰਗ ਕੰਪਨੀ ਅਤੇ ਬਾਂਸਲ ਇੰਟਰਪ੍ਰਾਈਜ਼ ਕੋਟਕਪੂਰਾ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਕਾਰੋਬਾਰ ਨੂੰ ਵੀ ਕਾਫ਼ੀ ਢਾਹ ਲਾਈ ਗਈ ਹੈ। ਉਹ ਆਪਣੀ ਫਰਿਆਦ ਸਰਕਾਰੀ ਦਰਬਾਰੇ ਤੋਂ ਲੈ ਕੇ ਹਲਕਾ ਵਿਧਾਇਕ ਤੱਕ ਪਹੁੰਚ ਕਰ ਚੁੱਕੇ ਹਨ, ਪ੍ਰੰਤੂ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ। ਆੜ੍ਹਤੀਏ ਨੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰਮੀਤ ਸਿੰਘ ਵਿਰੁੱਧ ਕਈ ਸੰਗੀਨ ਇਲਜ਼ਾਮ ਵੀ ਲਾਏ। ਮੌਕੇ ’ਤੇ ਮੌਜੂਦ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਕੀਤੀ ਗਈ।

Advertisement

ਲਾਇਸੈਂਸ ਕਾਨੂੰਨੀ ਪ੍ਰਕਿਰਿਆ ਤਹਿਤ ਰੱਦ ਕੀਤੇ ਗਏ: ਚੇਅਰਮੈਨ

ਚੇਅਰਮੈਨ ਗੁਰਮੀਤ ਸਿੰਘ ਨੇ ਦੱਸਿਆ ਕਿ ਉਕਤ ਫਰਮ ਦੇ ਲਾਇਸੈਂਸ ਕਾਨੂੰਨੀ ਪ੍ਰਕਿਰਿਆ ਤਹਿਤ ਰੱਦ ਕੀਤੇ ਗਏ ਹਨ। ਇਸ ਕਾਰਵਾਈ ਤੋਂ ਪਹਿਲਾਂ ਫਰਮਾਂ ਨੂੰ ਤਿੰਨ ਨੋਟਿਸ ਜਾਰੀ ਕੀਤੇ ਗਏ ਸਨ। ਉਨ੍ਹਾਂ ਮੁਤਾਬਕ ਫਰਮਾਂ ’ਤੇ ਇਲਜ਼ਾਮ ਹੈ ਕਿ ਉਹ ਮਾਰਕੀਟ ਕਮੇਟੀ ਦੇ ਮਾਪਦੰਡਾਂ ਦੀ ਉਲੰਘਣਾ ਕਰ ਰਹੀਆਂ ਹਨ। ਕਮੇਟੀ ਨੂੰ ਉਕਤ ਫਰਮਾਂ ਵਿਰੁੱਧ ਕਿਸਾਨਾਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਇਹ ਵੀ ਆਖਿਆ ਕਿ ਉਨ੍ਹਾਂ ’ਤੇ ਦਬਾਅ ਪਾਉਣ ਲਈ ਆੜ੍ਹਤੀਏ ਵੱਲੋਂ ਇਸ ਤਰ੍ਹਾਂ ਵਿਰੋਧ ਕੀਤਾ ਜਾ ਰਿਹਾ ਹੈ।

Advertisement
Advertisement
Advertisement