ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਕਟਾਰੂਚੱਕ ਨੇ ਲੱਡੂ ਵੰਡੇ

06:52 AM Sep 14, 2024 IST
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਪਾਰਟੀ ਵਾਲੰਟੀਅਰਾਂ ਨੂੰ ਲੱਡੂ ਵੰਡਦੇ ਹੋਏ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 13 ਸਤੰਬਰ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜਮਾਨਤ ਮਿਲ ਜਾਣ ’ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਪਾਰਟੀ ਵਾਲੰਟੀਅਰਾਂ ਨੂੰ ਲੱਡੂ ਵੰਡੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦੇਣ ਨਾਲ ਇਹ ਸਿੱਧ ਹੋ ਗਿਆ ਹੈ ਕਿ ਦੇਸ਼ ਅੰਦਰ ਕਾਨੂੰਨ ਅਤੇ ਸੰਵਿਧਾਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਤਾਨਾਸ਼ਾਹ ਸਰਕਾਰ ਨੇ ਆਮ ਆਦਮੀ ਪਾਰਟੀ ਤੋਂ ਘਬਰਾ ਕੇ ਪਾਰਟੀ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜ਼ੇਲ੍ਹਾਂ ਵਿੱਚ ਡੱਕਿਆ। ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਸੈਣੀ, ਬਲਾਕ ਪ੍ਰਧਾਨ ਪਵਨ ਕੁਮਾਰ ਫੌਜੀ, ਸੂਬੇਦਾਰ ਕੁਲਵੰਤ ਸਿੰਘ, ਕੁਲਦੀਪ ਪਟਵਾਂ, ਸੈਲੀ ਸ਼ਰਮਾ, ਸੰਦੀਪ ਕੁਮਾਰ, ਬਲਜਿੰਦਰ ਕੌਰ, ਨਿਸ਼ਾ ਸੈਣੀ, ਭੁਪਿੰਦਰ ਸਿੰਘ ਤੇ ਰਜਿੰਦਰ ਭਿੱਲਾ ਅਤੇ ਹੋਰ ਪਾਰਟੀ ਵਾਲੰਟੀਅਰ ਵੀ ਹਾਜ਼ਰ ਸਨ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਜ਼ਿਲ੍ਹਾ ਪਠਾਨਕੋਟ ਵਿਖੇ ਬਾਬਾ ਸ਼੍ਰੀਚੰਦ ਦੇ ਤਪਅਸਥਾਨ ਗੁਰਦੁਆਰਾ ਬਾਰਠ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

Advertisement

ਸੰਤ ਸੀਚੇਵਾਲ ਨੇ ਕੇਜਰੀਵਾਲ ਦੀ ਜ਼ਮਾਨਤ ਨੂੰ ਸਚਾਈ ਦੀ ਜਿੱਤ ਦੱਸਿਆ

ਜਲੰਧਰ (ਪੱਤਰ ਪ੍ਰੇਰਕ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ’ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਚਾਈ ਦੀ ਜਿੱਤ ਦੱਸਿਆ। ਇੰਗਲੈਂਡ ਦੌਰੇ ’ਤੇ ਗਏ ਸੰਤ ਸੀਚੇਵਾਲ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਕਾਨੂੰਨ ਵਿੱਚ ਲੋਕਾਂ ਦਾ ਭਰੋਸਾ ਪੈਦਾ ਹੋਇਆ ਹੈ ਜੋ ਲੋਕਤੰਤਰ ਪ੍ਰਣਾਲੀ ਵਿੱਚ ਬੇਹੱਦ ਮਹੱਤਵਪੂਰਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣੀ ਇਨਸਾਫ ਦੀ ਜਿੱਤ ਹੋਈ ਹੈ।

Advertisement
Advertisement