For the best experience, open
https://m.punjabitribuneonline.com
on your mobile browser.
Advertisement

...ਜਦੋਂ ਸਿਸੋਦੀਆ ਨੂੰ ਯਾਦ ਕਰ ਕੇ ਭਾਵੁਕ ਹੋਏ ਕੇਜਰੀਵਾਲ

10:02 PM Jun 23, 2023 IST
   ਜਦੋਂ ਸਿਸੋਦੀਆ ਨੂੰ ਯਾਦ ਕਰ ਕੇ ਭਾਵੁਕ ਹੋਏ ਕੇਜਰੀਵਾਲ
Advertisement

ਨਵੀਂ ਦਿੱਲੀ, 7 ਜੂਨ

Advertisement

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਯਾਦ ਕਰ ਕੇ ਭਾਵੁਕ ਹੋ ਗਏ। ਉਹ ਬਵਾਨਾ ਵਿੱਚ ਬੀ ਆਰ ਅੰਬੇਡਕਰ ਸਕੂਲ ਆਫ ਸਪੈਸ਼ਲਾਈਜ਼ਡ ਐਕਸੇਲੈਂਸ ਦੀ ਨਵੀਂ ਬਰਾਂਚ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਸਿਸੋਦੀਆ ਨੇ ਦਿੱਲੀ ਵਾਸੀਆਂ ਨੂੰ ਉਚ ਪੱਧਰੀ ਸਿੱਖਿਆ ਮੁਹੱਈਆ ਕਰਵਾਉਣ ਦਾ ਟੀਚਾ ਮਿਥਿਆ ਸੀ। ਉਨ੍ਹਾਂ ‘ਤੇ ਝੂਠੇ ਦੋਸ਼ ਲਗਾ ਕੇ ਜੇਲ੍ਹ ‘ਚ ਬੰਦ ਕੀਤਾ ਗਿਆ ਹੈ। ਕੇਜਰੀਵਾਲ ਨੇ ਉਮੀਦ ਜਤਾਈ ਕਿ ਛੇਤੀ ਹੀ ਸਿਸੋਦੀਆ ਨੂੰ ਜ਼ਮਾਨਤ ਮਿਲ ਜਾਏਗੀ। -ਪੀਟੀਆਈ

Advertisement
Advertisement
Advertisement
×