For the best experience, open
https://m.punjabitribuneonline.com
on your mobile browser.
Advertisement

ਸਰਕਾਰ ਬਣਨ ’ਤੇ ਸਰਕਾਰੀ ਨੌਕਰੀਆਂ ’ਚ ਮਹਿਲਾਵਾਂ ਦਾ ਕੋਟਾ 50 ਫ਼ੀਸਦੀ ਕਰਾਂਗੇ: ਕੁਮਾਰੀ ਸ਼ੈਲਜਾ

09:02 AM May 05, 2024 IST
ਸਰਕਾਰ ਬਣਨ ’ਤੇ ਸਰਕਾਰੀ ਨੌਕਰੀਆਂ ’ਚ ਮਹਿਲਾਵਾਂ ਦਾ ਕੋਟਾ 50 ਫ਼ੀਸਦੀ ਕਰਾਂਗੇ  ਕੁਮਾਰੀ ਸ਼ੈਲਜਾ
ਇੱਕ ਪਿੰਡ ’ਚ ਜਲਸੇ ਨੂੰ ਸੰਬੋਧਨ ਕਰਦੇ ਹੋਏ ਕੁਮਾਰੀ ਸ਼ੈਲਜਾ।
Advertisement

ਪ੍ਰਭੂ ਦਿਆਲ
ਸਿਰਸਾ, 4 ਮਈ
ਲੋਕ ਸਭਾ ਹਲਕਾ ਸਿਰਸਾ ਤੋਂ ਇੰਡੀਆ ਅਲਾਇੰਸ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਨੇ ਕਿਹਾ ਹੈ ਕਿ ਕੇਂਦਰ ’ਚ ਇੰਡੀਆ ਅਲਾਇੰਸ ਦੀ ਸਰਕਾਰ ਬਣਨ ਮਗਰੋਂ ਸਰਕਾਰੀ ਨੌਕਰੀਆਂ ’ਚ ਮਹਿਲਾਵਾਂ ਦਾ ਕੋਟਾ 50 ਫੀਸਦੀ ਕੀਤਾ ਜਾਵੇਗਾ। ਗਰੀਬ ਪਰਿਵਾਰ ਦੀ ਇੱਕ ਮਹਿਲਾ ਨੂੰ ਮਹਾਲਕਸ਼ਮੀ ਯੋਜਨਾ ਤਹਿਤ ਹਰ ਸਾਲ 1 ਲੱਖ ਰੁਪਏ ਦਿੱਤਾ ਜਾਵੇਗਾ। ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਤੇ ਉਨ੍ਹਾਂ ਦੀਆਂ ਹੋਰ ਮੰਗਾਂ ਪੂਰੀਆਂ ਕਰ ਕੇ ਉਨ੍ਹਾਂ ਨੂੰ ਖੁਸ਼ਹਾਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਹੱਕ ਮੰਗਣ ਵਾਲੇ ਕਿਸਾਨਾਂ ’ਤੇ ਲਾਠੀਚਾਰਜ ਕਰਦੀ ਹੈ। ਉਹ ਅੱਜ ਸਿਰਸਾ ਦੇ ਨਾਲ ਲੱਗਦੇ ਪਿੰਡ ਮੀਰਪੁਰ, ਝੌਂਪੜਾ, ਨੇਜਾਡੇਲਾ ਕਲਾਂ, ਹਾਂਡੀਖੇੜਾ, ਵੈਦਵਾਲਾ, ਸਿਕੰਦਰਪੁਰ ਆਦਿ ਸਮੇਤ ਕਈ ਪਿੰਡਾਂ ’ਚ ਜਲਸਿਆਂ ਤੇ ਨੁੱਕੜ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਸਰਕਾਰ ਬਣਨ ਮਗਰੋਂ ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦੇਣ ਲਈ ਅਪ੍ਰੈਂਟਿਸਸ਼ਿਪ ਰਾਈਟਸ ਐਕਟ ਲਿਆਂਦਾ ਜਾਵੇਗਾ। ਕੇਂਦਰ ਸਰਕਾਰ ਦੇ ਵੱਖ-ਵੱਖ ਪੱਧਰਾਂ ਲਈ ਮਨਜ਼ੂਰ 30 ਲੱਖ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਤਨਖਾਹਾਂ ਵਿੱਚ ਵਿਤਕਰੇ ਨੂੰ ਰੋਕਣ ਲਈ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਸਿਧਾਂਤ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨੌਜਵਾਨਾਂ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਨਾਲ ਵਾਅਦੇ ਕਰਨ ਦੇ ਬਾਵਜੂਦ ਰੁਜ਼ਗਾਰ ਨਹੀਂ ਦਿੱਤਾ ਗਿਆ ਜਦਕਿ ਹਰ ਰੋਜ਼ ਪ੍ਰੀਖਿਆਵਾਂ ਦੇ ਪ੍ਰਸ਼ਨ ਪੱਤਰ ਲੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੌਜਵਾਨਾਂ ਦੇ ਭਵਿੱਖ ਨੂੰ ਲੈ ਕੇ ਗੰਭੀਰ ਹੈ ਅਤੇ ਜੇਕਰ ਉਨ੍ਹਾਂ (ਕਾਂਗਰਸ) ਦੀ ਸਰਕਾਰ ਬਣੀ ਤਾਂ ਪ੍ਰਸ਼ਨ ਪੱਤਰ ਲੀਕ ਮਾਮਲਿਆਂ ਦਾ ਫੈਸਲਾ ਸੁਣਾਉਣ ਲਈ ਫਾਸਟ ਟਰੈਕ ਅਦਾਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਪੀੜਤਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਸਰਕਾਰ ਕਿਸਾਨਾਂ ਦੀ ਸਭ ਤੋਂ ਵੱਡੀ ਦੁਸ਼ਮਣ ਬਣੀ ਹੋਈ ਹੈ। ਕਿਸਾਨ ਅੰਦੋਲਨ ਵਿੱਚ ਸੈਂਕੜੇ ਕਿਸਾਨ ਸ਼ਹੀਦ ਹੋਏ ਪਰ ਸਰਕਾਰ ਚੁੱਪ ਰਹੀ। ਕਾਂਗਰਸ ਦੀ ਸਰਕਾਰ ਆਉਣ ’ਤੇ ਐਮਐਸਪੀ ਕਾਨੂੰਨ ਲਾਗੂ ਕੀਤਾ ਜਾਵੇਗਾ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ।

Advertisement

Advertisement
Author Image

Advertisement
Advertisement
×