For the best experience, open
https://m.punjabitribuneonline.com
on your mobile browser.
Advertisement

‘ਇੰਡੀਆ’ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਦਿੱਤੀ ਜਾਵੇਗੀ ਨੌਕਰੀ: ਤਿਵਾੜੀ

08:43 AM Apr 23, 2024 IST
‘ਇੰਡੀਆ’ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਪਹਿਲ ਦੇ ਆਧਾਰ ’ਤੇ ਦਿੱਤੀ ਜਾਵੇਗੀ ਨੌਕਰੀ  ਤਿਵਾੜੀ
ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ‘ਇੰਡੀਆ’ ਦੇ ਉਮੀਦਵਾਰ ਮਨੀਸ਼ ਤਿਵਾੜੀ। -ਫੋਟੋ: ਪ੍ਰਦੀਪ ਤਿਵਾੜੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਪਰੈਲ
ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਦੇਸ਼ ਭਰ ਵਿੱਚ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਭਾਜਪਾ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਮੱਧ ਵਰਗ ਦੇ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ। ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਗਈ।
ਸ੍ਰੀ ਤਿਵਾੜੀ ਨੇ ਅੱਜ ਵਾਰਡ ਨੰਬਰ 13 ਵਿੱਚ ਸਨੇਹਆਂਚਲ ਚੈਰੀਟੇਬਲ ਸੁਸਾਇਟੀ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਨੂੰ ਸਵਾਲ ਕੀਤਾ ਕਿ ਭਾਜਪਾ ਨੇ ਕਿਹਾ ਹੈ ਕਿ ਲੋਕਾਂ ਦੇ ਅੱਛੇ ਦਿਨ ਆਉਣਗੇ ਅਤੇ ਦੇਸ਼ ਦਾ ਵਿਕਾਸ ਹੋਵੇਗਾ, ਪਰ ਉਹ ‘ਅੱਛੇ ਦਿਨ’ ਅਤੇ ‘ਵਿਕਾਸ’ ਦੇ ਵਾਅਦੇ ਕਿੱਥੇ ਹਨ? ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ‘ਪਹਿਲੀ ਨੌਕਰੀ ਪੱਕੀ’ ਸਕੀਮ ਤਹਿਤ ਇੱਕ ਸਾਲ ਦੀ ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ ਦਿੱਤੀ ਜਾਵੇਗੀ। ਉਨ੍ਹਾਂ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਲਈ ਭਾਜਪਾ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਏ ਨਿਘਾਰ ਦੇ ਮੱਦੇਨਜ਼ਰ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ’ਚ ਕਟੌਤੀ ਕੀਤੀ ਹੁੰਦੀ, ਤਾਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਆਪਣੇ-ਆਪ ਘੱਟ ਜਾਣੀਆਂ ਸਨ। ਕਾਂਗਰਸ ਉਮੀਦਵਾਰ ਨੇ ਕਿਹਾ ਕਿ ਭਾਰਤ ਵਿੱਚ ਮਹਿੰਗਾਈ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਬੇਰੁਜ਼ਗਾਰੀ 45 ਸਾਲਾਂ ਵਿੱਚ ਸਭ ਤੋਂ ਉੱਪਰਲੇ ਪੱਧਰ ’ਤੇ ਹੈ। ਉਨ੍ਹਾਂ ਕਿਹਾ ਕਿ ‘ਇੰਡੀਆ’ ਗੱਠਜੋੜ ਦੀ ਸਰਕਾਰ ਦੋਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਰਾਈਟ-ਟੂ- ‘ਅਪ੍ਰੈਂਟਿਸਸ਼ਿਪ’ ਨਾਂ ਦਾ ਕਾਨੂੰਨ ਲਿਆਏਗੀ, ਜਿਸ ਨਾਲ ਨਵੇਂ ਗ੍ਰੈਜੂਏਟਾਂ ਅਤੇ ਡਿਪਲੋਮਾ ਧਾਰਕਾਂ ਨੂੰ 8500 ਰੁਪਏ ਦੇ ਮਾਸਿਕ ਭੱਤੇ ਦੇ ਨਾਲ ਇੱਕ ਸਾਲ ਦੀ ‘ਗਾਰੰਟੀਸ਼ੁਦਾ ਅਪ੍ਰੈਂਟਿਸਸ਼ਿਪ’ ਦਾ ਅਧਿਕਾਰ ਮਿਲੇਗਾ।

Advertisement

Advertisement
Author Image

Advertisement
Advertisement
×