For the best experience, open
https://m.punjabitribuneonline.com
on your mobile browser.
Advertisement

ਯਮੁਨਾ ਦੇ 206 ਮੀਟਰ ਨਿਸ਼ਾਨ ਤੱਕ ਪੁੱਜਣ ’ਤੇ ਹੇਠਲੇ ਇਲਾਕੇ ਵਾਲਿਆਂ ਨੂੰ ਕੱਢਿਆ ਜਾਵੇਗਾ: ਕੇਜਰੀਵਾਲ

02:37 PM Jul 10, 2023 IST
ਯਮੁਨਾ ਦੇ 206 ਮੀਟਰ ਨਿਸ਼ਾਨ ਤੱਕ ਪੁੱਜਣ ’ਤੇ ਹੇਠਲੇ ਇਲਾਕੇ ਵਾਲਿਆਂ ਨੂੰ ਕੱਢਿਆ ਜਾਵੇਗਾ  ਕੇਜਰੀਵਾਲ
Advertisement

ਨਵੀਂ ਦਿੱਲੀ, 10 ਜੁਲਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਯਮੁਨਾ ਦੇ 206 ਮੀਟਰ ਦੇ ਪੱਧਰ ਨੂੰ ਛੂਹਣ ਤੋਂ ਬਾਅਦ ਨਦੀ ਦੇ ਆਲੇ-ਦੁਆਲੇ ਨੀਵੇਂ ਇਲਾਕਿਆਂ ਤੋਂ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮਾਹਿਰਾਂ ਅਨੁਸਾਰ ਰਾਸ਼ਟਰੀ ਰਾਜਧਾਨੀ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਨਹੀਂ ਹੈ। ਲਗਾਤਾਰ ਹੋ ਰਹੀ ਬਾਰਸ਼ ਅਤੇ ਯਮੁਨਾ ਦੇ ਵਧਦੇ ਪਾਣੀ ਦੇ ਪੱਧਰ 'ਤੇ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਇਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

Advertisement

Advertisement
Tags :
Author Image

Advertisement
Advertisement
×