ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਦੀ ਯਮੁਨਾ ਨਦੀ ’ਤੇ ਸਫੈਦ ਝੱਗ ਫੈਲੀ

11:26 AM Oct 19, 2024 IST

ਨਵੀਂ ਦਿੱਲੀ, 18 ਅਕਤੂਬਰ
ਦਿੱਲੀ ਵਿੱਚ ਯਮੁਨਾ ਨਦੀ ਵਿੱਚ ਸ਼ੁਕਰਵਾਰ ਨੂੰ ਸਫੈਦ ਝੱਗ ਦੀ ਮੋਟੀ ਪਰਤ ਦੇਖੀ ਗਈ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਝੱਗ ਲੋਕਾਂ ਦੀ ਸਿਹਤ ਲਈ ਹਾਨੀਕਾਰਕ ਹੈ ਖਾਸ ਕਰਕੇ ਤਿਉਹਾਰਾਂ ਦੌਰਾਨ ਇਹ ਖਤਰਾ ਹੋਰ ਵੀ ਵੱਧ ਜਾਂਦਾ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿਚ ਨਦੀ ਦਾ ਜ਼ਿਆਦਾਤਰ ਹਿੱਸਾ ਚਿੱਟੀ ਝੱਗ ਨਾਲ ਢਕਿਆ ਹੋਇਆ ਹੈ। ਮਾਹਿਰਾਂ ਨੇ ਯਮੁਨਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਦੀ ਅਪੀਲ ਕੀਤੀ ਹੈ ਖਾਸ ਕਰਕੇ ਛੱਠ ਪੂਜਾ ਦੌਰਾਨ ਯਮੁਨਾ ਦੀ ਸਫਾਈ ਦੀ ਜ਼ਿਆਦਾ ਜ਼ਰੂਰਤ ਹੈ। ਵਾਤਾਵਰਨ ਮਹਿਰਾਂ ਅਨੁਸਾਰ ਇਸ ਝੱਗ ’ਚ ਅਮੋਨੀਆ ਤੇ ਫਾਸਫੇਟ ਦੀ ਕਾਫੀ ਮਾਤਰਾ ਹੁੰਦੀ ਹੈ ਜਿਸ ਨਾਲ ਸਿਹਤ ਸਬੰਧੀ ਖਾਸ ਕਰਕੇ ਚਮੜੀ ਸਬੰਧੀ ਸਮੱਸਿਆਵਾਂ ਦਾ ਖਤਰਾ ਵਧ ਜਾਂਦਾ ਹੈ।

Advertisement

Advertisement