For the best experience, open
https://m.punjabitribuneonline.com
on your mobile browser.
Advertisement

Dallewal ‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ: ਡੱਲੇਵਾਲ

02:22 PM Jan 28, 2025 IST
dallewal ‘ਸਾਂਝਾ ਫਰੰਟ’ ਬਣਾਉਣ ’ਚ ਇੰਨੀ ਦੇਰ ਕਿਉਂ  ਡੱਲੇਵਾਲ
Advertisement

ਮੋਹਿਤ ਖੰਨਾ
ਪਟਿਆਲਾ, 28 ਜਨਵਰੀ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਮਰਨ ਵਰਤ ਦੇ 64ਵੇਂ ਦਿਨ ਅੱਜ ਕਿਹਾ ਕਿ ਉਹ ਸਰਕਾਰ ਵੱਲੋਂ ਕਿਸਾਨੀ ਮੰਗਾਂ ਮੰਨੇ ਜਾਣ ਤੱਕ ਭੁੱਖ ਹੜਤਾਲ ਜਾਰੀ ਰੱਖਣਗੇ। ਉਂਝ ਡੱਲੇਵਾਲ ਨੇ ਕਿਸਾਨ ਫੋਰਮਾਂ ਵੱਲੋਂ ‘ਸਾਂਝਾ ਫਰੰਟ’ ਬਣਾਉਣ ’ਚ ਕੀਤੀ ਜਾ ਰਹੀ ਦੇਰੀ ਉੱਤੇ ਉਜ਼ਰ ਜਤਾਇਆ ਹੈ। ਉਨ੍ਹਾਂ ਕਿਹਾ ਕਿ ਵਾਰ ਵਾਰ ਬੈਠਕਾਂ ਕਰਨਾ ਚੰਗਾ ਨਹੀਂ ਹੈ। ਇਹ ਲੋਕਾਂ ਦੀਆਂ ਭਾਵਨਾਵਾਂ ਹਨ ਕਿ ‘ਅਸੀਂ ਮਿਲ ਕੇ ਲੜਾਈ ਲੜੀਏ।’’

Advertisement

Advertisement

ਖਨੌਰੀ ਬਾਰਡਰ ਉੱਤੇ 4 ਜਨਵਰੀ ਨੂੰ ਕਿਸਾਨ ਮਹਾਂਪੰਚਾਇਤ ਨੂੰ ਸੰਬੋਧਨ ਕਰਨ ਮਗਰੋਂ ਡੱਲੇਵਾਲ ਨੇ ਅੱਜ ਪਹਿਲੀ ਵਾਰ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਵੱਲੋਂ 14 ਫਰਵਰੀ ਲਈ ਦਿੱਤੇ ਗੱਲਬਾਤ ਦੇ ਸੱਦੇ ਮਗਰੋਂ ਸਿਰਫ਼ ਮੈਡੀਕਲ ਏਡ ਲੈਣ ਦੀ ਸਹਿਮਤੀ ਦਿੱਤੀ ਸੀ। ਡੱਲੇਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਉਨ੍ਹਾਂ ਦੀ ਸਿਹਤ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਚੰਡੀਗੜ੍ਹ ਜਾ ਕੇ ਗੱਲਬਾਤ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੰਦੀ। ਕਿਸਾਨ ਆਗੂ ਨੇ ਕਿਹਾ, ‘‘ਮੈਂ ਦੇਸ਼ ਭਰ ਦੇ ਕਿਸਾਨ ਭਾਈਚਾਰੇ, ਜੋ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇ ਮੁੱਦੇ ਉੱਤੇ ਸਾਡੀ ਹਮਾਇਤ ਕਰ ਰਹੇ ਹਨ, ਨੂੰ ਅਪੀਲ ਕਰਦਾ ਹਾਂ ਕਿ ਉਹ 12 ਫਰਵਰੀ ਨੂੰ ਖਨੌਰੀ ਬਾਰਡਰ ਉੱਤੇ ਪਹੁੰਚਣ, ਕਿਉਂਕਿ ਉਸ ਦਿਨ ਸਾਡੇ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਜਾਵੇਗਾ। ਮੈਂ ਆਸ ਕਰਦਾ ਹਾਂ ਕਿ ਖਨੌਰੀ ਬਾਰਡਰ ਉੱਤੇ ਵੱਡਾ ਇਕੱਠ ਮੈਨੂੰ ਨਵੀਂ ਊਰਜਾ ਦੇਵੇਗਾ ਤੇ ਮੈਨੂੰ ਕੇਂਦਰ ਸਰਕਾਰ ਦੇ ਵਫ਼ਦ ਨਾਲ ਹੋਣ ਵਾਲੀ ਗੱਲਬਾਤ ਵਿਚ ਸਰੀਰਕ ਤੌਰ ’ਤੇ ਮੌਜੂਦ ਰਹਿਣ ਦੀ ਤਾਕਤ ਬਖ਼ਸ਼ੇਗਾ।’’ ਉਨ੍ਹਾਂ ਕਿਹਾ ਕਿ ਫੋਰਮ ਵੱਲੋਂ ਮੋਰਚੇ ਦੀ ਸਫ਼ਲਤਾ ਲਈ ਅਖੰਡ ਪਾਠ ਰੱਖਿਆ ਜਾ ਰਿਹਾ ਹੈ।
ਡੱੱਲੇਵਾਲ ਨੇ ਕਿਹਾ ਕਿ ਮੋਗਾ ਵਿਚ ਕਿਸਾਨ ਮਹਾਪੰਚਾਇਤ ਤੋਂ ਬਾਅਦ ਐੱਸਕੇਐੱਮ (ਆਲ-ਇੰਡੀਆ) ਦੇ ਆਗੂ ‘ਏਕੇ’ ਦੇ ਮਤੇ ਨਾਲ ਖਨੌਰੀ ਆਏ ਸਨ। ਕਿਸਾਨ ਆਗੂ ਨੇ ਕਿਹਾ, ‘‘ਜੇ ਮਤਾ ਪਾਸ ਹੋਇਆ ਸੀ ਤੇ ਲੋਕਾਂ ਨੇ ਇਸ ਦੀ ਹਮਾਇਤ ਕੀਤੀ ਸੀ, ਹੁਣ ਫਿਰ ਇਸ ਵਿਚ ਕੀ ਅੜਿੱਕਾ ਹੈ। ਅਸੀਂ ਐੈੱਮਐੱਸਪੀ ਦੀ ਮੰਗ ਕਰ ਰਹੇ ਹਾਂ ਤੇ ਅਸੀਂ ਜਿੱਤ ਵੱਲ ਵਧ ਰਹੇ ਹਾਂ। ਮੈਨੂੰ ਨਹੀਂ ਪਤਾ ਕਿ ਸਾਂਝਾ ਫਰੰਟ ਬਣਾਉਣ ਵਿਚ ਇੰਨਾ ਸਮਾਂ ਕਿਉਂ ਲੱਗ ਰਿਹਾ ਹੈ। ਬੈਠਕਾਂ ਦੇ ਕਈ ਦੌਰ ਹੋ ਚੁੱਕੇ ਹਨ। ਮੈਂ ਇਨ੍ਹਾਂ ਬੈਠਕਾਂ ਵਿਚ ਨਹੀਂ ਗਿਆ, ਇਸ ਲਈ ਮੈਨੂੰ ਨਹੀਂ ਪਤਾ ਕਿ ਕੀ ਹੋ ਰਿਹਾ ਹੈ।’’ ਡੱਲੇਵਾਲ ਨੇ ਕਿਹਾ, ‘‘ਐੱਸਕੇਐੱਮ (ਆਲ ਇੰਡੀਆ) ਦੇ ਆਗੂਆਂ ਨਾਲ ਗੱਲਬਾਤ ਕਰਨ ਵਾਲੇ ਵਫ਼ਦ ਨੇ ਵੀ ਮੈਨੂੰ ਕੁਝ ਨਹੀਂ ਦੱਸਿਆ। ਵਾਰ ਵਾਰ ਬੈਠਕਾਂ ਕਰਨਾ ਚੰਗਾ ਨਹੀਂ ਹੈ। ਇਹ ਲੋਕਾਂ ਦੀਆਂ ਭਾਵਨਾਵਾਂ ਹਨ ਕਿ ਅਸੀਂ ਮਿਲ ਕੇ ਲੜਾਈ ਲੜੀਏ।’’ ਐੱਸਕੇਐੱਮ (ਆਲ ਇੰਡੀਆ), ਐੱਸਕੇਐੱਮ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦਰਮਿਆਨ ਹੁਣ ਤੱਕ ਦੋ ਬੈਠਕਾਂ (13 ਜਨਵਰੀ ਤੇ 18 ਜਨਵਰੀ) ਹੋਈਆਂ ਹਨ, ਜਿਨ੍ਹਾਂ ਵਿਚ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਡਾ.ਦਰਸ਼ਨ ਪਾਲ, ਸਰਵਣ ਸਿੰਘ ਪੰਧੇਰ, ਮਨਜੀਤ ਰਾਏ, ਕਾਕਾ ਸਿੰਘ ਕੋਟੜਾ ਤੇ ਅਭਿਮੰਨਿਊ ਕੋਹਾੜ ਆਦਿ ਸ਼ਾਮਲ ਸਨ।

Advertisement
Author Image

Advertisement