ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿ ਡਰੋਨਾਂ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਚੁੱਪ ਕਿਉਂ: ਰੰਧਾਵਾ

06:47 AM Jul 19, 2024 IST
ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ।-ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 18 ਜੁਲਾਈ
‘ਪੰਜਾਬ ਅੰਦਰ ਰੋਜ਼ਾਨਾ ਗੁਆਂਢੀ ਮੁਲਕ ਪਾਕਿਸਤਾਨ ਡਰੋਨਾਂ ਰਾਹੀਂ ਨਸ਼ਾ ਤੇ ਹਥਿਆਰ ਭੇਜ ਰਿਹਾ ਹੈ ਪਰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋਵੇਂ ਸੁੱਤੇ ਪਏ ਹਨ। ਇਹ ਕਿਉਂ ਨਹੀਂ ਗੱਲ ਕਰ ਰਹੇ।’ ਇਹ ਪ੍ਰਗਟਾਵਾ ਗੁਰਦਾਸਪੁਰ ਸੰਸਦੀ ਹਲਕੇ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਜਿੱਤਣ ਬਾਅਦ ਅੱਜ ਸ਼ਾਮ ਇੱਥੇ ਲੋਕਾਂ ਦਾ ਧੰਨਵਾਦ ਕਰਨ ਲਈ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ 1971 ਦੀ ਜੰਗ ਅਤੇ ਵੰਡ ਨੂੰ ਕਦੇ ਨਹੀਂ ਭੁੱਲੇਗਾ। ਜਦ ਵੀ ਉਸ ਨੂੰ ਮੌਕਾ ਮਿਲੇਗਾ ਤਾਂ ਉਹ ਹਿੰਦੁਸਤਾਨ ਦਾ ਨੁਕਸਾਨ ਕਰੇਗਾ। ਇਸੇ ਕਰਕੇ ਉਹ ਪੰਜਾਬ ਦੀ ਜਵਾਨੀ ਨੂੰ ਖਤਮ ਕਰਨ ਲਈ ਰੋਜ਼ਾਨਾ ਨਸ਼ੇ ਭੇਜ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਪ੍ਰਧਾਨ ਮੰਤਰੀ ਪਾਕਿਸਤਾਨ ਨਾਲ ਇਸ ਬਾਰੇ ਕਿਉਂ ਨਹੀਂ ਗੱਲ ਕਰ ਰਹੇ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਨੀਂਦ ਚੋਂ ਉੱਠੋ ਅਤੇ ਪ੍ਰਧਾਨ ਮੰਤਰੀ ਨੂੰ ਕਹੋ ਕਿ ਪੰਜਾਬ ਦਾ 50 ਕਿਲੋਮੀਟਰ ਦਾ ਖੇਤਰ ਜਦ ਬੀਐੱਸਐੱਫ ਕੋਲ ਹੈ ਤਾਂ ਫਿਰ ਡਰੋਨਾਂ ਉਪਰ ਬੀਐੱਸਐੱਫ ਕਿਉਂ ਨਹੀਂ ਕੰਟਰੋਲ ਕਰ ਰਹੀ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਮਿਤ ਵਿੱਜ ਨੇ ਰੰਧਾਵਾ ਕੋਲੋਂ ਮੰਗ ਕੀਤੀ ਕਿ ਪਠਾਨਕੋਟ ਦਾ ਏਅਰਪੋਰਟ ਚਲਾਇਆ ਜਾਵੇ, ਇੰਡਸਟਰੀ ਲਈ ਕੋਈ ਪੈਕੇਜ ਦਿਵਾਇਆ ਜਾਵੇ।

Advertisement

Advertisement
Advertisement