For the best experience, open
https://m.punjabitribuneonline.com
on your mobile browser.
Advertisement

ਮੁਲਜ਼ਮ ਦੀ ਪੇਸ਼ੀ ਲਈ ਵੀਡੀਓ ਕਾਨਫਰੰਸ ਦੀ ਵਰਤੋਂ ਕਿਉਂ ਨਹੀਂ ਹੋ ਰਹੀ: ਸੁਪਰੀਮ ਕੋਰਟ

08:17 AM Oct 27, 2024 IST
ਮੁਲਜ਼ਮ ਦੀ ਪੇਸ਼ੀ ਲਈ ਵੀਡੀਓ ਕਾਨਫਰੰਸ ਦੀ ਵਰਤੋਂ ਕਿਉਂ ਨਹੀਂ ਹੋ ਰਹੀ  ਸੁਪਰੀਮ ਕੋਰਟ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਗ੍ਰਹਿ ਸਕੱਤਰ ਨੂੰ ਇਹ ਦੱਸਣ ਦੀ ਹਦਾਇਤ ਕੀਤੀ ਹੈ ਕਿ ਗਵਾਹੀ ਦੇਣ ਲਈ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਨ ਵਾਸਤੇ ਵੀਡੀਓ ਕਾਨਫਰੰਸ ਸਹੂਲਤਾਂ ਦੀ ਵਰਤੋਂ ਕਿਉਂ ਨਹੀਂ ਕੀਤੀ ਜਾ ਰਹੀ ਹੈ। ਜਸਟਿਸ ਰਾਜੇਸ਼ ਬਿੰਦਲ ਅਤੇ ਆਰ. ਮਹਾਦੇਵਨ ਦੇ ਬੈਂਚ ਨੇ ਗ੍ਰਹਿ ਸਕੱਤਰ ਨੂੰ ਇਸ ਸਬੰਧ ’ਚ ਦੋ ਹਫ਼ਤਿਆਂ ’ਚ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ ਹੈ। ਬੈਂਚ ਨੇ ਗ੍ਰਹਿ ਸਕੱਤਰ ਨੂੰ ਕਿਹਾ ਕਿ ਉਹ ਹਲਫ਼ਨਾਮੇ ’ਚ ਇਹ ਵੀ ਦੱਸਣ ਕਿ ਮਹਾਰਾਸ਼ਟਰ ’ਚ ਅਜਿਹੀਆਂ ਸਹੂਲਤਾਂ ਹਨ ਜਾਂ ਨਹੀਂ। ਸੁਪਰੀਮ ਕੋਰਟ ਦਾ ਇਹ ਨਿਰਦੇਸ਼ ਇਕ ਮੁਲਜ਼ਮ ਵੱਲੋਂ ਦਾਖ਼ਲ ਅਰਜ਼ੀ ’ਤੇ ਆਇਆ ਹੈ ਜਿਸ ਨੇ ਦਲੀਲ ਦਿੱਤੀ ਸੀ ਕਿ ਉਸ ਦੇ ਮਾਮਲੇ ਦੀ ਸੁਣਵਾਈ 30 ਵਾਰ ਮੁਲਤਵੀ ਕੀਤੀ ਗਈ ਕਿਉਂਕਿ ਉਸ ਨੂੰ ਅਦਾਲਤ ’ਚ ਪੇਸ਼ ਨਹੀਂ ਕੀਤਾ ਜਾ ਰਿਹਾ ਹੈ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement