ਹਫਤਾਵਾਰੀ ਲੌਕਡਾਊਨ ਦਾ ਸਿਰਸਾ ’ਚ ਵਿਆਪਕ ਅਸਰ; ਬਾਜ਼ਾਰ ਰਹੇ ਬੰਦ
03:06 PM Aug 22, 2020 IST
ਪ੍ਰਭੂ ਦਿਆਲ
Advertisement
ਸਿਰਸਾ, 22 ਅਗਸਤ
ਜ਼ਿਲ੍ਹੇ ਵਿੱਚ ਵੱਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਸਿਰਸਾ ਵਿੱਚ ਮੁੜ ਤੋਂ ਦੋ ਦਨਿਾਂ ਦੇ ਲੌਕਡਾਊਨ ਦੇ ਕੀਤੇ ਗਏ ਐਲਾਨ ਮਗਰੋਂ ਅੱਜ ਸ਼ਹਿਰ ਦੇ ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਰਹੇ। ਮੈਡੀਕਲ ਤੇ ਦੁੱਧ ਦੀਆਂ ਦੁਕਾਨਾਂ ਖੁੱਲ੍ਹੀਆਂ ਰਹੀਆਂ। ਜ਼ਿਲ੍ਹੇ ਵਿੱਚ ਵੱਧ ਰਹੇ ਕਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਸ਼ਨਿਚਰਵਾਰ ਤੇ ਐਤਵਾਰ ਨੂੰ ਬਾਜ਼ਾਰ ਬੰਦ ਰੱਖਣ ਦੇ ਕੀਤੇ ਗਏ ਫੈਸਲੇ ਅਨੁਸਾਰ ਅੱਜ ਸਿਰਸਾ ਦੇ ਮੁੱਖ ਬਾਜ਼ਾਰ ਬੰਦ ਰਹੇ। ਮੈਡੀਕਲ ਤੇ ਦੁੱਧ ਦੀਆਂ ਦੁਕਾਨਾਂ ਨੂੰ ਖੁੱਲ੍ਹਾ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਸਿਰਸਾ ਵਿੱਚ ਹੁਣ ਤੱਕ 933 ਕਰੋਨਾ ਪਾਜ਼ੇਟਿਵ ਕੇਸ ਆ ਚੁੱਕੇ ਹਨ, ਜਿਨ੍ਹਾਂ ਚੋਂ 449 ਸਰਗਰਮ ਕੇਸ ਹਨ। 98 ਕਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਨਾਗਰਿਕ ਹਸਪਤਾਲ ਦੇ ਆਈਸੋਲੇਸ਼ਨ ਵਾਰਡ ’ਚ ਦਾਖ਼ਲ ਕੀਤਾ ਗਿਆ ਹੈ ਜਦੋਂਕਿ 351 ਵਿਅਕਤੀ ਘਰਾਂ ਵਿੱਚ ਇਕਾਂਤਵਾਸ ਹਨ। ਸਿਰਸਾ ਵਿੱਚ ਹੁਣ ਤੱਕ 11 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
Advertisement
Advertisement