ਕਤਲ ਦੇ ਦੋਸ਼ ਹੇਠ ਪਤਨੀ ਗ੍ਰਿਫ਼ਤਾਰ
07:28 AM Aug 22, 2024 IST
ਪੱਤਰ ਪ੍ਰੇਰਕ
ਜਲੰਧਰ, 21 ਅਗਸਤ
ਥਾਣਾ ਛਾਉਣੀ ਦੀ ਪੁਲੀਸ ਨੇ ਪਤੀ ਨੂੰ ਜ਼ਹਿਰ ਦੇ ਕੇ ਮਾਰਨ ਦੇ ਦੋ ਸਾਲ ਪੁਰਾਣੇ ਕੇਸ ਵਿੱਚ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂਕਿ ਉਸ ਦਾ ਪ੍ਰੇਮੀ ਫ਼ਰਾਰ ਹੈ। ਮੁਲਜ਼ਮ ਦੀ ਪਛਾਣ ਸੋਨੀਆ ਵਜੋਂ ਹੋਈ ਹੈ ਜੋ ਗੁਰਦਾਸਪੁਰ ’ਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੀ ਸੀ।
ਪੁਲੀਸ ਨੂੰ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਸੋਨੀਆ ਤੇ ਉਸ ਦਾ ਪ੍ਰੇਮੀ ਮਨਜਿੰਦਰ ਇਕੱਠੇ ਦਿਹਾੜੀ ਦਾ ਕੰਮ ਕਰਦੇ ਸਨ, ਜਿੱਥੋਂ ਉਨ੍ਹਾਂ ਦੀ ਦੋਸਤੀ ਸ਼ੁਰੂ ਹੋਈ। ਥਾਣਾ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਸੋਨੀਆ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਪਿੰਡ ਰਹਿਮਾਨਪੁਰ ਦੇ ਨਾਲ ਲੱਗਦੇ ਕੁੱਕੜ ਪਿੰਡ ਦੇ ਹੈਪੀ ਦੀ ਲਾਸ਼ ਸ਼ੱਕੀ ਹਾਲਾਤ ’ਚ ਮਿਲੀ ਸੀ।ਇਸ ਮਾਮਲੇ ’ਚ ਪੁਲੀਸ ਨੇ ਦੋ ਸਾਲਾਂ ਮਗਰੋਂ ਜਾਂਚ ਦੌਰਾਨ ਹੈਪੀ ਦੀ ਪਤਨੀ ਸੋਨੀਆ ਤੇ ਉਸ ਦੇ ਪ੍ਰੇਮੀ ਮਨਜਿੰਦਰ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ।
Advertisement
Advertisement