ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਹਾਦਸੇ ਵਿੱਚ ਪਤਨੀ ਦੀ ਮੌਤ, ਪਤੀ ਜ਼ਖ਼ਮੀ

09:01 AM Sep 01, 2023 IST

ਪੱਤਰ ਪ੍ਰੇਰਕ
ਘਨੌਲੀ, 31 ਅਗਸਤ
ਇੱਥੇ ਅੱਜ ਬਾਅਦ ਦੁਪਹਿਰ ਭਰਤਗੜ੍ਹ ਪੁਲੀਸ ਚੌਕੀ ਅਧੀਨ ਪੈਂਦੇ ਪਿੰਡ ਬੜਾ ਪਿੰਡ ਵਿੱਚ ਕੌਮੀ ਮਾਰਗ ’ਤੇ ਵਾਪਰੇ ਇਕ ਸੜਕ ਹਾਦਸੇ ’ਚ ਸ੍ਰੀ ਆਨੰਦਪੁਰ ਸਾਹਿਬ ਵੱਲੋਂ ਰੂਪਨਗਰ ਵੱਲ ਨੂੰ ਜਾ ਰਹੀ ਇਕ ਤੇਜ਼ ਰਫਤਾਰ ਕਾਰ ਦੀ ਟਿੱਪਰ ਨਾਲ ਟੱਕਰ ਹੋਣ ਕਾਰਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ, ਜਦੋਂ ਕਿ ਕਾਰ ਦਾ ਚਾਲਕ ਤੇ ਮ੍ਰਿਤਕ ਔਰਤ ਦਾ ਪਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਚੌਕੀ ਭਰਤਗੜ੍ਹ ਦੇ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਨਰਵੀਰ ਸਿੰਘ ਪੁੱਤਰ ਅੱਛਰ ਸਿੰਘ ਵਾਸੀ ਪਿੰਡ ਭਲਾਣ ਮਜਾਰਾ ਆਪਣੀ ਪਤਨੀ ਸੰਤੋਸ਼ ਕੁਮਾਰੀ(55) ਨਾਲ ਆਪਣੀ ਕਾਰ ਰਾਹੀਂ ਪਿੰਡ ਤੋਂ ਰੂਪਨਗਰ ਵੱਲ ਜਾ ਰਿਹਾ ਸੀ।
ਇਸ ਦੌਰਾਨ ਜਦੋਂ ਉਹ ਪਿੰਡ ਬੜਾ ਪਿੰਡ ਦੇ ਕੱਟ ਨੇੜੇ ਪੁੱਜੇ ਤਾਂ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਰੂਪਨਗਰ ਵਾਲੀ ਸਾਈਡ ਤੋਂ ਸ਼੍ਰੀ ਆਨੰਦਪੁਰ ਸਾਹਿਬ ਵਾਲੀ ਸਾਈਡ ਜਾ ਰਹੇ ਟਿੱਪਰ ਨਾਲ ਜਾ ਟਕਰਾਈ ਤੇ ਕਾਰ ਵਿੱਚ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਜਦੋਂ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਸੰਤੋਸ਼ ਕੁਮਾਰੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਕਾਰ ਚਾਲਕ ਨਰਵੀਰ ਸਿੰਘ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਚੌਕੀ ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement
Advertisement