For the best experience, open
https://m.punjabitribuneonline.com
on your mobile browser.
Advertisement

ਵਿਆਹ ਤੋਂ 24 ਦਿਨਾਂ ਬਾਅਦ ਪਤਨੀ ਦਾ ਕਤਲ

06:45 AM Sep 20, 2024 IST
ਵਿਆਹ ਤੋਂ 24 ਦਿਨਾਂ ਬਾਅਦ ਪਤਨੀ ਦਾ ਕਤਲ
Advertisement

ਟੱਲੇਵਾਲ (ਲਖਵੀਰ ਸਿੰਘ ਚੀਮਾ):

Advertisement

ਬਰਨਾਲਾ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿਚ ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਿਤਾ ਅਜਮੇਰ ਸਿੰਘ ਤੇ ਭਰਾ ਅੰਮ੍ਰਿਤਪਾਲ ਸਿੰਘ ਵਾਸੀ ਲੱਖਾ (ਲੁਧਿਆਣਾ) ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਜਸਪ੍ਰੀਤ ਕੌਰ (19) ਦਾ ਵਿਆਹ ਹਰਮਨਪ੍ਰੀਤ ਸਿੰਘ ਨਾਲ ਪਿਛਲੇ ਮਹੀਨੇ 25 ਅਗਸਤ ਨੂੰ ਹੋਇਆ ਸੀ। ਵਿਆਹ ਉਪਰੰਤ ਹੀ ਉਸ ਦਾ ਪਤੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦਾ ਆ ਰਿਹਾ ਸੀ। ਉਨ੍ਹਾਂ ਕਿਹਾ ਕਿ ਲੜਕੀ ਦਾ ਆਈਲੈਟਸ ਤੋਂ ਬਾਅਦ ਕੈਨੇਡਾ ਦਾ ਵੀਜ਼ਾ ਲੱਗਿਆ ਹੋਇਆ ਸੀ ਅਤੇ ਜਨਵਰੀ ਮਹੀਨੇ ਪੜ੍ਹਾਈ ਕਰਨ ਲਈ ਉਸ ਨੇ ਜਾਣਾ ਸੀ। ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਭੇਜ ਦਿੱਤੀ ਹੈ। ਪੁਲੀਸ ਨੇ ਲੜਕੀ ਦੇ ਪਤੀ ਹਰਮਨਪ੍ਰੀਤ ਸਿੰਘ ਤੇ ਤਿੰਨ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement
Author Image

joginder kumar

View all posts

Advertisement