ਤਕਰਾਰ ਤੋਂ ਬਾਅਦ ਪਤਨੀ ਦੀ ਹੱਤਿਆ
07:59 AM Feb 20, 2024 IST
ਪੱਤਰ ਪ੍ਰੇਰਕ
ਰਈਆ, 19 ਫਰਵਰੀ
ਇੱਥੇ ਅੱਜ ਬਾਅਦ ਦੁਪਹਿਰ ਪਿੰਡ ਬੁਤਾਲਾ ਵਿੱਚ ਪਤੀ-ਪਤਨੀ ਦੇ ਝਗੜੇ ਵਿੱਚ ਪਤਨੀ ਦੀ ਮੌਤ ਹੋ ਗਈ ਹੈ। ਡੀਐੱਸਪੀ ਬਾਬਾ ਬਕਾਲਾ ਸਵਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਸੂਚਨਾ ਮਿਲੀ ਸੀ ਕਿ ਬਾਅਦ ਦੁਪਹਿਰ ਪਿੰਡ ਬੁਤਾਲਾ ਵਿੱਚ ਪਤੀ ਪਤਨੀ ਦੇ ਝਗੜੇ ਵਿੱਚ ਜ਼ਿਆਦਾ ਸੱਟ ਲੱਗਣ ਕਾਰਨ ਪਤਨੀ ਦੀ ਮੌਤ ਹੋ ਗਈ ਹੈ ਜਿਸ ਸਬੰਧੀ ਪੁਲੀਸ ਚੌਕੀ ਬੁਤਾਲਾ ਦੇ ਇੰਚਾਰਜ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪਹਿਲਾਂ ਵੀ ਕਿਸੇ ਕੇਸ ਵਿੱਚ ਜੇਲ੍ਹ ’ਚ ਬੰਦ ਸੀ ਅਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ ’ਤੇ ਰਿਹਾਅ ਹੋ ਕੇ ਆਇਆ ਸੀ। ਮ੍ਰਿਤਕ ਦੀ ਸ਼ਨਾਖ਼ਤ ਰਾਣੀ ਪਤਨੀ ਕੁਲਦੀਪ ਸਿੰਘ ਵਾਸੀ ਬੁਤਾਲਾ ਵਜੋਂ ਹੋਈ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਕਥਿਤ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਪੁਲੀਸ ਨੇ ਇਸ ਮਾਮਲੇ ਵਿਚ ਗੁਆਂਢੀਆਂ ਤੋਂ ਵੀ ਪੁੱਛਗਿੱਛ ਕੀਤੀ ਹੈ।
Advertisement
Advertisement