ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਰਾਬੀ ਪਤੀ ਵੱਲੋਂ ਗਲ ਘੁੱਟ ਕੇ ਪਤਨੀ ਦੀ ਹੱਤਿਆ

08:43 AM Oct 28, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ, 27 ਅਕਤੂਬਰ
ਨੇੜਲੇ ਪਿੰਡ ਲਹਿਲ ਖੁਰਦ ਵਿੱਚ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਵਿਅਕਤੀ ਨੇ ਗਲ ਘੁੱਟ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਸਿਟੀ ਪੁਲੀਸ ਚੌਕੀ ਦੇ ਇੰਚਾਰਜ ਥਾਣੇਦਾਰ ਰਘਬੀਰ ਸਿੰਘ ਨੇ ਦੱਸਿਆ ਕਿ ਜਗਤਾਰ ਸਿੰਘ ਉਰਫ ਜੱਗਾ ਵਾਸੀ ਦਸਮੇਸ਼ ਨਗਰ ਰਾਮਪੁਰਾ ਫੂਲ ਜ਼ਿਲ੍ਹਾ ਬਠਿੰਡਾ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਭੈਣ ਪਰਮਜੀਤ ਕੌਰ (42) ਪਿੰਡ ਲੇਹਿਲ ਖੁਰਦ ਦਾ ਪਤੀ ਪਰਗਟ ਸਿੰਘ ਵਾਸੀ ਲਹਿਲ ਖੁਰਦ (ਥਾਣਾ ਲਹਿਰਾਗਾਗਾ) ਕਥਿਤ ਤੌਰ ’ਤੇ ਸ਼ਰਾਬ ਪੀਣ ਦਾ ਆਦੀ ਹੈ। ਬੀਤੀ 25 ਅਕਤੂਬਰ ਰਾਤ ਨੂੰ ਉਹ (ਜਗਤਾਰ ਸਿੰਘ) ਆਪਣੀ ਭੈਣ ਸੰਦੀਪ ਕੌਰ ਨਾਲ ਪਰਮਜੀਤ ਕੌਰ ਨੂੰ ਨਾਲ ਲਿਜਾਣ ਲਈ ਪਿੰਡ ਲਹਿਲ ਖੁਰਦ ਆਏ ਸਨ। ਜਦੋਂ ਉਹ ਆਪਣੀ ਭੈਣ ਦੇ ਘਰ ਅੰਦਰ ਦਾਖ਼ਲ ਹੋਏ ਤਾਂ ਦੇਖਿਆ ਕਿ ਵਰਾਂਡੇ ਵਿੱਚ ਪਰਗਟ ਸਿੰਘ, ਪਰਮਜੀਤ ਕੌਰ ਦੇ ਗਲ ਵਿੱਚ ਪਰਨਾ ਪਾ ਕੇ ਉਸ ਦਾ ਗਲਾ ਘੁੱਟ ਰਿਹਾ ਸੀ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ।

Advertisement

Advertisement