ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਵਿੱਚ ਘਰੇਲੂ ਕਲੇਸ਼ ਕਾਰਨ ਪਤਨੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

08:45 AM Oct 18, 2023 IST

ਵੈਨਕੂਵਰ (ਗੁਰਮਲਕੀਅਤ ਸਿੰਘ ਕਾਹਲੋਂ): ਇਥੋਂ ਨੇੜਲੇ ਸ਼ਹਿਰ ਨਿਊ ਵੈਸਟਮਨਿਸਟਰ ਵਿੱਚ ਇਕ ਵਿਅਕਤੀ ਨੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਪੰਜ ਸਾਲ ਪਹਿਲਾਂ ਆਪਣੇ ਪਤੀ ਕੋਲ ਕੈਨੇਡਾ ਆਈ ਸੀ। ਜੋੜੇ ਦਾ ਇੱਕ ਪੁੱਤਰ ਹੈ। ਪੁਲੀਸ ਮੁਤਾਬਕ ਉਹ ਕਿਸੇ ਵਲੋਂ ਸੂਚਨਾ ਮਿਲਣ ਮਗਰੋਂ ਮੌਕੇ ’ਤੇ ਪਹੁੰਚੇ ਤਾਂ ਕੁਲਵੰਤ ਕੌਰ (45) ਜ਼ਖ਼ਮੀ ਹਾਲਤ ਵਿੱਚ ਸੀ। ਮੁੱਢਲੀ ਡਾਕਟਰੀ ਮਦਦ ਦੇ ਬਾਵਜੂਦ ਉਹ ਜ਼ਖ਼ਮਾਂ ਦੀ ਤਾਬ ਨਾ ਝਲਦਿਆਂ ਦਮ ਤੋੜ ਗਈ। ਉਸ ਦੇ ਪਤੀ ਬਲਬੀਰ ਸਿੰਘ ਨੂੰ ਕਤਲ ਦੇ ਦੋਸ਼ ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੀੜਤਾ ਗੜ੍ਹਸ਼ੰਕਰ ਨੇੜਲੇ ਪਿੰਡ ਰਾਮਪੁਰ ਦੇ ਉਂਕਾਰ ਸਿੰਘ ਦੀ ਧੀ ਸੀ ਤੇ 11 ਕੁ ਸਾਲ ਪਹਿਲਾਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਧਾਲੀਵਾਲ ਬੇਟ ਦੇ ਬਲਬੀਰ ਸਿੰਘ ਨਾਲ ਵਿਆਹੀ ਸੀ।

Advertisement

Advertisement