ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਨਤੀਜਿਆਂ ਦੇ 24 ਘੰਟਿਆਂ ਅੰਦਰ ਪ੍ਰਧਾਨ ਮੰਤਰੀ ਉਮੀਦਵਾਰ ਐਲਾਨਾਂਗੇ: ਸੰਜੇ ਰਾਊਤ

07:32 AM Jun 04, 2024 IST

ਮੁੰਬਈ, 3 ਜੂਨ
ਸ਼ਿਵ ਸੈਨਾ (ਯੂਬੀਟੀ) ਆਗੂ ਸੰਜੇ ਰਾਊਤ ਨੇ ਅੱਜ ਕਿਹਾ ਕਿ ਇੰਡੀਆ ਗੱਠਜੋੜ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਦੇ 24 ਘੰਟਿਆਂ ਅੰਦਰ ਆਪਣੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇਗਾ। ਦੇਸ਼ ਭਰ ਵਿਚ ਪਹਿਲੀ ਜੂਨ ਨੂੰ ਸਮਾਪਤ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਚਾਰ ਜੂਨ ਨੂੰ ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ। ਇੰਡੀਆ ਗੱਠਜੋੜ ਦੇ ਪ੍ਰਧਾਨ ਮੰਤਰੀ ਉਮੀਦਵਾਰ ਬਾਰੇ ਪੁੱਛੇ ਜਾਣ ’ਤੇ ਰਾਊਤ ਨੇ ਕਿਹਾ, ‘ਸਾਡੇ ਕੋਲ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਬਹੁਤ ਸਾਰੇ ਉਮੀਦਵਾਰ ਹਨ ਪਰ ਭਾਜਪਾ ਕੋਲ ਇਸ ਬਾਰੇ ਕੀ ਹੈ?’’ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਨੇ ਕਿਹਾ ਕਿ ਵਿਰੋਧੀ ਧੜੇ ਦੇ ਸਾਰੇ ਆਗੂ ਦਿੱਲੀ ਵਿੱਚ ਮਿਲਣਗੇ ਅਤੇ ਉੱਥੇ ਹੀ ਇਸ ਬਾਰੇ ਐਲਾਨ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਧੜੇ ਨੇ ਚੋਣ ਬੇਨੇਮੀਆਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਚੋਣ ਕਮਿਸ਼ਨ ਨੂੰ 17 ਸ਼ਿਕਾਇਤਾਂ ਕੀਤੀਆਂ ਸਨ ਪਰ ਚੋਣ ਕਮਿਸ਼ਨ ਨੇ ਇਨ੍ਹਾਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਤੇ ਕਿਸੇ ਵੀ ਸ਼ਿਕਾਇਤ ਦਾ ਜਵਾਬ ਨਾ ਦਿੱਤਾ। -ਪੀਟੀਆਈ

Advertisement

Advertisement
Advertisement