For the best experience, open
https://m.punjabitribuneonline.com
on your mobile browser.
Advertisement

ਕੇਂਦਰੀ ਸਕੀਮਾਂ ਲੋਕਾਂ ਤੱਕ ਨਾ ਪਹੁੰਚਣ ਬਾਰੇ ਜਾਂਚ ਕਰਾਂਗੇ: ਸੰਧੂ

10:23 AM Apr 20, 2024 IST
ਕੇਂਦਰੀ ਸਕੀਮਾਂ ਲੋਕਾਂ ਤੱਕ ਨਾ ਪਹੁੰਚਣ ਬਾਰੇ ਜਾਂਚ ਕਰਾਂਗੇ  ਸੰਧੂ
ਚੋਣ ਮੀਟਿੰਗ ਦੌਰਾਨ ਭਾਜਪਾ ਉਮੀਦਵਾਰ ਤਰਨਜੀਤ ਸੰਧੂ। ਫੋਟੋ: ਮਾਨ
Advertisement

ਪੱਤਰ ਪ੍ਰੇਰਕ
ਮਜੀਠਾ, 19 ਅਪਰੈਲ
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਕੇਂਦਰੀ ਸਕੀਮਾਂ ਲੋਕਾਂ ਤੱਕ ਨਾ ਪਹੁੰਚਣ ਬਾਰੇ ਜਾਂਚ ਕਰਾ ਕੇ ਕਸੂਰਵਾਰਾਂ ਤੋਂ ਹਿਸਾਬ ਲਿਆ ਜਾਵੇਗਾ। ਮਜੀਠਾ ਵਿੱਚ ਪ੍ਰਦੀਪ ਸਿੰਘ ਭੁੱਲਰ ਵੱਲੋਂ ਕਰਵਾਏ ਗਏ ਬੂਥ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਲੋਕਾਂ ਤੱਕ ਸਿੱਧੀਆਂ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਕਿੰਨੀਆਂ ਸਾਰੀਆਂ ਲੋਕਾਂ ਤੱਕ ਨਹੀਂ ਪਹੁੰਚੀਆਂ ਜਿਸ ਬਾਰੇ ਚੋਣਾਂ ਤੋਂ ਬਾਅਦ ਇਨਕੁਆਰੀ ਬਿਠਾਈ ਜਾਵੇਗੀ ਤੇ ਕਥਿਤ ਦੋਸ਼ੀ ਅਤੇ ਭ੍ਰਿਸ਼ਟਾਚਾਰ ਫੈਲਾਉਣ ਵਾਲੇ ਲੋਕਾਂ ਨੂੰ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸਹੂਲਤਾਂ ਤੁਹਾਡੇ ਤੱਕ ਪਹੁੰਚਾਈਆਂ ਜਾਣਗੀਆਂ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਰਾਜਬੀਰ ਸ਼ਰਮਾ ਅਤੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×