For the best experience, open
https://m.punjabitribuneonline.com
on your mobile browser.
Advertisement

ਲੋਕ ਮੁੱਦਿਆਂ ਦੇ ਆਧਾਰ ’ਤੇ ਚੋਣ ਲੜਾਂਗਾ: ਢਿੱਲੋਂ

07:13 AM Apr 23, 2024 IST
ਲੋਕ ਮੁੱਦਿਆਂ ਦੇ ਆਧਾਰ ’ਤੇ ਚੋਣ ਲੜਾਂਗਾ  ਢਿੱਲੋਂ
ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਆਪਣੇ ਸਮਰਥਕਾਂ ਨਾਲ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 22 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਜਥੇਦਾਰ ਰਣਜੀਤ ਸਿੰਘ ਢਿੱਲੋਂ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਣ ਮਗਰੋਂ ਅਕਾਲੀ ਵਰਕਰਾਂ ਅਤੇ ਸਮਰਥਕਾਂ ਜੋਸ਼ ਭਰ ਗਿਆ ਹੈ। ਅੱਜ ਉਨ੍ਹਾਂ ਦੇ ਦਫ਼ਤਰ ’ਚ ਇਕੱਤਰ ਹੋਏ ਵਰਕਰਾਂ ਨੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਉੱਪਰ ਜੋ ਭਰੋਸਾ ਪ੍ਰਗਟਾਇਆ ਗਿਆ ਹੈ ਉਹ ਉਸ ’ਤੇ ਪੂਰਾ ਉਤਰਨਗੇ ਅਤੇ ਸਾਰੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਇਹ ਸੀਟ ਸ਼ਾਨ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ। ਉਨ੍ਹਾਂ ਕਿਹਾ ਕਿ ਉਹ ਲੋਕ ਮੁੱਦਿਆਂ ’ਤੇ ਚੋਣ ਲੜਨਗੇ ਅਤੇ ਸ਼ਹਿਰ ਵਾਸੀਆਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਬਾਰੇ ਆਵਾਜ਼ ਬੁਲੰਦ ਕਰਨਗੇ।
ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਗਿਲੇ ਸ਼ਿਕਵੇ ਦੂਰ ਕਰਕੇ ਪਾਰਟੀ ਦੀ ਜਿੱਤ ਲਈ ਮੈਦਾਨ ਵਿੱਚ ਨਿੱਤਰਨ ਤਾਂ ਜੋ ਮੌਕਾ ਪ੍ਰਸਤ ਲੋਕਾਂ ਨੂੰ ਉਨ੍ਹਾਂ ਦਾ ਸਹੀ ਰਸਤਾ ਦਿਖਾਇਆ ਜਾ ਸਕੇ। ਯੂਥ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਨੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਫ਼ ਸੁਥਰੇ ਅਕਸ ਵਾਲੇ ਰਣਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਉਣ ਨਾਲ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਢਿੱਲੋਂ ਦਾ ਹਰ ਵਰਕਰ ਨਾਲ ਨੇੜਲਾ ਰਿਸ਼ਤਾ ਹੈ। ਇਸ ਮੌਕੇ ਨੇਕ ਸਿੰਘ ਸੇਖੇਵਾਲ, ਅਕਾਲੀ ਆਗੂ ਕਮਲਜੀਤ ਸਿੰਘ ਨਿੱਕੂ ਗਰੇਵਾਲ, ਬਰਜਿੰਦਰ ਸਿੰਘ ਚੇਅਰਮੈਨ, ਅਸ਼ਵਨੀ ਪਾਸੀ ਸਮੇਤ ਕਈ ਆਗੂ ਹਾਜ਼ਰ ਸਨ।

Advertisement

Advertisement
Author Image

Advertisement
Advertisement
×