ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨ ਨਾਲ ਰਿਸ਼ਤਿਆਂ ਦੀ ਬਿਹਤਰੀ ਲਈ ਕੋਸ਼ਿਸ਼ਾਂ ਜਾਰੀ ਰੱਖਾਂਗੇ: ਭਾਰਤ

07:15 AM Jun 09, 2024 IST

ਨਵੀਂ ਦਿੱਲੀ: ਭਾਰਤ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਜਿੱਤ ’ਤੇ ਵਧਾਈ ਦੇਣ ਲਈ ਚੀਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਸੀ ਸਨਮਾਨ, ਹਿੱਤਾਂ ਤੇ ਸੰਵੇਦਨਸ਼ੀਲਤਾ ਦੇ ਆਧਾਰ ’ਤੇ ਦੁਵੱਲੇ ਸਬੰਧਾਂ ਨੂੰ ਬਿਹਤਰ ਬਣਾਉਣ ਲਈ ਕੋਸ਼ਿਸ਼ਾਂ ਜਾਰੀ ਰੱਖੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਦੀ ਟਿੱਪਣੀ ਉਸ ਸਮੇਂ ਆਈ ਹੈ ਜਦੋਂ ਪੂਰਬੀ ਲੱਦਾਖ ’ਚ ਅਸਲ ਕੰਟਰੋਲ ਰੇਖਾ ’ਤੇ ਸਰਹੱਦੀ ਵਿਵਾਦ ਨੂੰ ਦੇਖਦਿਆਂ ਭਾਰਤ ਤੇ ਚੀਨ ਵਿਚਾਲੇ ਰਿਸ਼ਤਿਆਂ ’ਚ ਠਹਿਰਾਅ ਆਇਆ ਹੋਇਆ ਹੈ। ਉਹ ਚੀਨ ਦੇ ਵਿਦੇਸ਼ ਮੰਤਰਾਲੇ ਵੱਲੋਂ ਐਕਸ ’ਤੇ ਪੋਸਟ ’ਚ ਮੋਦੀ ਨੂੰ ਵਧਾਈ ਸੰਦੇਸ਼ ਦਾ ਜਵਾਬ ਦੇ ਰਹੇ ਸਨ। -ਪੀਟੀਆਈ

Advertisement

Advertisement