ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਵਰਕਰ ਵਜੋਂ ਕੰਮ ਕਰਦਾ ਰਹਾਂਗਾ: ਅਨੁਰਾਗ

07:40 AM Jun 10, 2024 IST

ਨਵੀਂ ਦਿੱਲੀ, 9 ਜੂਨ
ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ਦੇ ਮੰਤਰੀਆਂ ਦੀ ਸੂਚੀ ’ਚ ਆਪਣਾ ਨਾਮ ਨਾ ਆਉਣ ਮਗਰੋਂ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਉਹ ਭਾਜਪਾ ਵਰਕਰ ਵਜੋਂ ਕੰਮ ਕਰਨਾ ਜਾਰੀ ਰੱਖਣਗੇ ਅਤੇ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦੇ ਨਰਿੰਦਰ ਮੋਦੀ ਦੇ ਸੰਕਲਪ ਨੂੰ ਪੂਰਾ ਕਰਨ ’ਚ ਯੋਗਦਾਨ ਪਾਉਣਗੇ।
ਅਨੁਰਾਗ ਠਾਕੁਰ ਨੇ ਮੋਦੀ ਤੇ ਉਨ੍ਹਾਂ ਦੇ ਮੰਤਰੀਆਂ ਦੀ ਟੀਮ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲੀ ਐੱਨਡੀਏ ਸਰਕਾਰ ’ਚ ਮੰਤਰੀਆਂ ਦੇ ਅਹੁਦਿਆਂ ’ਤੇ ਚੁਣੇ ਗਏ ਸਾਰੇ ਵਿਅਕਤੀ ਬਹੁਤ ਕਾਬਲ ਹਨ। ਉਨ੍ਹਾਂ ਕਿਹਾ ਕਿ ਉਹ ਦੇਸ਼ ਨੂੰ ਵਿਕਾਸ ਦੇ ਰਾਹ ’ਤੇ ਲਿਜਾਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ’ਚ ਅਨੁਰਾਗ ਠਾਕੁਰ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ‘ਮੈਂ ਸਭ ਤੋਂ ਪਹਿਲਾਂ ਇੱਕ ਪਾਰਟੀ ਵਰਕਰ ਹਾਂ। ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਦੀ ਜਨਤਾ ਨੇ ਮੈਨੂੰ ਲਗਾਤਾਰ ਪੰਜਵੀਂ ਵਾਰ ਲੋਕ ਸਭਾ ਲਈ ਚੁਣਿਆ ਹੈ। ਪੰਜਵੀਂ ਵਾਰ ਲੋਕ ਸਭਾ ਲਈ ਚੁਣਿਆ ਜਾਣਾ ਆਪਣੇ ਆਪ ’ਚ ਵੱਡਾ ਸਨਮਾਨ ਹੈ।’ ਉਹ ਹਿਮਾਚਲ ਪ੍ਰਦੇਸ਼ ’ਚ ਕੋਈ ਅਹਿਮ ਜ਼ਿੰਮੇਵਾਰੀ ਮਿਲਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਉਨ੍ਹਾਂ ਨੂੰ ਪੰਜ ਵਾਰ ਲੋਕ ਸਭਾ ਚੋਣਾਂ ਲੜਨ ਦਾ ਮੌਕਾ ਦਿੱਤਾ। ਇਸ ਤੋਂ ਵੱਡਾ ਮੌਕਾ ਉਨ੍ਹਾਂ ਲਈ ਕੋਈ ਹੋਰ ਨਹੀਂ ਹੋ ਸਕਦਾ। ਉਨ੍ਹਾਂ ਕਿਹਾ, ‘ਮੈਂ ਪਹਿਲਾਂ ਵੀ ਪਾਰਟੀ ਵਰਕਰ ਸੀ ਅਤੇ ਭਵਿੱਖ ਵਿੱਚ ਵੀ ਪਾਰਟੀ ਵਰਕਰ ਦੀ ਤਰ੍ਹਾਂ ਕੰਮ ਕਰਨਾ ਜਾਰੀ ਰੱਖਾਂਗਾ। ਅਸੀਂ ਸਾਰੇ ਮਿਲ ਕੇ ਅੱਗੇ ਵਧਾਂਗੇ ਕਿਉਂਕਿ ਸਾਡੇ ਲਈ ਭਾਰਤ ਅਹਿਮ ਹੈ, ਮੋਦੀ ਸਰਕਾਰ ਅਹਿਮ ਹੈ ਅਤੇ ਦੇਸ਼ ਦੀ ਤਰੱਕੀ ਅਹਿਮ ਹੈ।’ -ਪੀਟੀਆਈ

Advertisement

Advertisement