ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਨੰਦਪੁਰ ਸਾਹਿਬ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਾਂਗੇ: ਚੰਦੂਮਾਜਰਾ

11:32 AM May 26, 2024 IST
ਪੁਰਖਾਲੀ ਵਿੱਚ ਚੋਣ ਮੀਟਿੰਗ ਤੋਂ ਬਾਅਦ ਲੋਕਾਂ ਨੂੰ ਮਿਲਦੇ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ।

ਜਗਮੋਹਨ ਸਿੰਘ
ਰੂਪਨਗਰ, 25 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਘਾੜ ਇਲਾਕੇ ਦੇ ਪਿੰਡ ਪੁਰਖਾਲੀ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖਿਆ,‘‘ ਹਲਕਾ ਸ੍ਰੀ ਆਨੰਦਪੁਰ ਸਾਹਿਬ ਨੂੰ ਸਿਲੀਕਾਨ ਵੈਲੀ ਅਤੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਮੇਰਾ ਸੁਫ਼ਨਾ ਹੈ।’’ ਉਨ੍ਹਾਂ ਆਖਿਆ ਕਿ ਮੈਂਬਰ ਪਾਰਲੀਮੈਂਟ ਬਣਦਿਆਂ ਸਾਰ ਹੀ ਹਲਕੇ ਨੂੰ ਆਈ.ਟੀ. ਹੱਬ ਵਜੋਂ ਉਭਾਰਦਿਆਂ, ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਦੇ ਅਵਸਰ ਪੈਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਕੰਢੀ ਇਲਾਕੇ ਵਿੱਚ ਟੂਰਿਜ਼ਮ ਦੀਆਂ ਬਹੁਤ ਜ਼ਿਆਦਾ ਸਭਾਵਨਾਵਾਂ ਹਨ ਤੇ ਇੱਥੇ ਸੈਰ ਸਪਾਟੇ ਨੂੰ ਵਿਕਸਿਤ ਕਰ ਕੇ ਪੰਜਾਬ ਦਾ ਸਭ ਤੋਂ ਵੱਡਾ ਸੈਰ ਸਪਾਟਾ ਕੇਂਦਰ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਇਸ ਹਲਕੇ ਤੋਂ 2014 ਵਿੱਚ ਐਮ.ਪੀ. ਬਣੇ ਸਨ ਤਾਂ ਉਨ੍ਹਾਂ 27 ਕਰੋੜ ਰੁਪਿਆ ਇਲਾਕੇ ਦੇ ਵਿਕਾਸ ਲਈ ਖੁਦ ਖਰਚਿਆ ਤੇ ਸਵਾ ਕਰੋੜ ਰੁਪਏ ਅਕਾਲੀ ਦਲ ਦੇ ਰਾਜ ਸਭਾ ਮੈਂਬਰਾਂ ਤੋਂ ਖਰਚਾਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ, ਜਥੇਦਾਰ ਸ਼ੇਰ ਸਿੰਘ ਬਿੰਦਰਖ , ਸਰਕਲ ਇੰਚਾਰਜ ਗੁਰਪਾਲ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੇ ਸਮੁੱਚੇ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

ਚੰਗਰ ਇਲਾਕੇ ਦੇ ਪਿੰਡ ਕਾਹੀਵਾਲ ਵਿੱਚ ਚੋਣ ਰੈਲੀ

ਸ੍ਰੀ ਆਨੰਦਪੁਰ ਸਾਹਿਬ (ਚਾਨਾ): ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਅੱਜ ਚੰਗਰ ਇਲਾਕੇ ਦੇ ਪਿੰਡ ਕਾਹੀਵਾਲ ਵਿਖੇ ਪਾਰਟੀ ਵਰਕਰਾਂ ਦਾ ਇੱਕ ਵੱਡਾ ਇਕੱਠ ਹੋਇਆ,ਜਿਸ ਵਿਚ ਵੱਖ ਵੱਖ ਬੁਲਾਰਿਆਂ ਨੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਚੋਣਾਂ ਜਿਤਾ ਕੇ ਦੇਸ਼ ਦੀ ਸੰਸਦ ਵਿੱਚ ਭੇਜਣ ਦੀ ਗੱਲ ਆਖੀ। ਪਿੰਡ ਕਾਹੀਵਾਲ ਵਿੱਚ ਸ੍ਰੀ ਚੰਦੂਮਾਜਰਾ ਨੇ ਲੋਕਾਂ ਨੂੰ ਸੰਬੋਧਨ ਕਰਦੇ ਕਿਹਾ ਕਿ ਚੰਗਰ ਇਲਾਕੇ ਦੇ ਲੋਕ ਉਨ੍ਹਾਂ ਨੂੰ ਇਸ ਕਰਕੇ ਪਿਆਰ ਕਰਦੇ ਹਨ ਕਿਉਂਕਿ ਬਤੌਰ ਐੱਮਪੀ ਉਨ੍ਹਾਂ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਕਾਸ ਦੇ ਵੱਡੇ ਕਾਰਜ ਕਰਵਾਏ।

Advertisement
Advertisement
Advertisement