ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਹਰੀਆਂ ਨੂੰ ਖੇਡ ਨਰਸਰੀ ਵਜੋਂ ਵਿਕਸਤ ਕਰਾਂਗੇ: ਹਰਪਾਲ ਚੀਮਾ

10:18 AM Sep 10, 2024 IST
ਪਿੰਡ ਕੌਹਰੀਆਂ ਵਿੱਚ ਖਿਡਾਰੀਆਂ ਨੂੰ ਇਨਾਮ ਵੰਡਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ।

ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 9 ਸਤੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਬਲਾਕ ਪੱਧਰੀ ਮੁਕਾਬਲਿਆਂ ਦੇ ਛੇਵੇਂ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚਤਵੰਤ ਸਿੰਘ ਖੇਡ ਸਟੇਡੀਅਮ ਕੌਹਰੀਆਂ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਹਰਪਾਲ ਚੀਮਾ ਨੇ ਕੌਹਰੀਆਂ ਨੂੰ ਵਾਲੀਬਾਲ ਦੀ ਖੇਡ ਨਰਸਰੀ ਵਜੋਂ ਵਿਕਸਤ ਕਰਨ ਦਾ ਐਲਾਨ ਕੀਤਾ ਤੇ ਇਸ ਕੰਮ ਲਈ ਹਰ ਸੰਭਵ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਲਗਪਗ 1600 ਖਿਡਾਰੀ ਅਤੇ ਖਿਡਾਰਨਾਂ ਵਲੋਂ ਭਾਗ ਲਿਆ ਗਿਆ। ਉਨ੍ਹਾਂ ਦੱਸਿਆ ਕਿ ਬਲਾਕ ਦਿੜ੍ਹਬਾ ਵਿੱਚ 600 ਮੀਟਰ ਦੌੜ ਦੇ ਅੰਡਰ-14 ਲੜਕਿਆਂ ਦੇ ਮੁਕਾਬਲੇ ਵਿੱਚ ਜਸਕੀਰਤ ਸਿੰਘ, ਜਗਦੀਪ ਸਿੰਘ, ਮਹਿਕਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-14 ਲੜਕੀਆਂ 600 ਮੀਟਰ ਦੌੜ ਮੁਕਾਬਲੇ ਵਿੱਚ ਰਮਨਦੀਪ ਕੌਰ ਨੇ ਪਹਿਲਾ ਅਤੇ ਰਸਮਨਜੋਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ। ਲੰਬੀ ਛਾਲ ਮੁਕਾਬਲੇ ਵਿੱਚ ਸੀਰਤ ਕੌਰ ਨੇ ਪਹਿਲਾ ਅਤੇ ਗੁਰਲੀਨ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ।
ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ
ਪਟਿਆਲਾ, 9 ਸਤੰਬਰ (ਗੁਰਨਾਮ ਸਿੰਘ ਅਕੀਦਾ): ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਪਟਿਆਲਾ ਜ਼ਿਲ੍ਹੇ ਦੇ ਬਲਾਕ ਪੱਧਰੀ ਖੇਡਾਂ ਦੇ ਦੂਜ ਫ਼ੇਜ ਦੇ ਮੁਕਾਬਲੇ ਅੱਜ ਸ਼ੁਰੂ ਹੋਏ। ਸਨੌਰ ਤੇ ਭੁਨਰਹੇੜੀ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਬਲਾਕ ਨਾਭਾ ਦੇ ਮੁਕਾਬਲਿਆਂ ਦੀ ਸ਼ੁਰੂਆਤ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਰਵਾਈ। ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਹਰਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਘਨੌਰ ਦੇ ਅਥਲੈਟਿਕਸ ਅੰਡਰ-14 ਉਮਰ ਵਰਗ ਟੀਮ (ਲੜਕੇ) ਦੇ ਫਾਈਨਲ ਮੁਕਾਬਲਿਆਂ ਵਿੱਚ 60 ਮੀਟਰ ਦੌੜ ਵਿੱਚ ਪ੍ਰਦੀਪ ਸਿੰਘ ਘਨੌਰ ਨੇ ਪਹਿਲਾ, ਨਵਜੋਤ ਸਿੰਘ ਕਪੂਰ ਨੇ ਦੂਜਾ ਅਤੇ ਹਰਮਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਸਮਾਣਾ ਵਿੱਚ ਅਥਲੈਟਿਕਸ ਅੰਡਰ-14 ਉਮਰ ਵਰਗ ਟੀਮ (ਲੜਕੀਆਂ) ਦੇ ਫਾਈਨਲ ਮੁਕਾਬਲਿਆਂ ਵਿੱਚ 60 ਮੀਟਰ ਦੌੜ ਵਿੱਚ ਕੋਮਲਪ੍ਰੀਤ ਕੌਰ ਫ਼ਤਿਹਗੜ੍ਹ ਛੰਨਾ ਨੇ ਪਹਿਲਾ, ਰਜਨੀਦੇਵੀ ਕਰਹਾਲੀ ਸਾਹਿਬ ਨੇ ਦੂਜਾ ਅਤੇ ਕੋਮਲ ਕੌਰ ਸਰਕਾਰੀ ਸਕੂਲ ਮਰਦਾਹੇੜੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

Advertisement

Advertisement