For the best experience, open
https://m.punjabitribuneonline.com
on your mobile browser.
Advertisement

ਸਿਸਵਾਂ ਡੈਮ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਾਂਗੇ: ਗਗਨ ਮਾਨ

08:59 AM Aug 10, 2023 IST
ਸਿਸਵਾਂ ਡੈਮ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਾਂਗੇ  ਗਗਨ ਮਾਨ
ਪ੍ਰਦਰਸ਼ਨੀ ਦੇਖਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ। -ਫੋਟੋ: ਚੰਨੀ
Advertisement

ਪੱਤਰ ਪੇ੍ਰਕ
ਮੁੱਲਾਂਪੁਰ ਗਰੀਬਦਾਸ, 9 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ ਨੇ ਕੁੜੀਆਂ ਦੇ ਆਈਡੀਕਾਲਜ ਰਤਵਾੜਾ ਸਾਹਿਬ ਵਿੱਚ ਬੂਟੇ ਲਗਾਉਣ ਦੀ ਸ਼ੁਰੂਆਤ ਕਰਦਿਆਂ ਗ਼ੈਰਸਰਕਾਰੀ ਸੰਗਠਨਾਂ ਤੇ ਧਾਰਮਿਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਅਪੀਲ ਕੀਤੀ। ਆਈ ਡੀ ਕਾਲਜ ਦੇ ਡਾਇਰੈਕਟਰ ਤਰਲੋਚਨ ਸਿੰਘ ਸਮੇਤ ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ ਨੇ ਬੀਬੀ ਮਾਨ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਸਿਸਵਾਂ ਡੈਮ ਸੈਲਾਨੀਆਂ ਦਾ ਕੇਂਦਰ ਬਿੰਦੂ ਬਣਦਾ ਜਾ ਰਿਹਾ ਹੈ ਜਿਸ ਨੂੰ ਸਰਕਾਰ ਸੈਰ ਸਪਾਟੇ ਦੇ ਪੱਖ ਤੋਂ ਹੋਰ ਵਿਕਸਤ ਕਰੇਗੀ। ਬੀਬੀ ਮਾਨ ਨੇ ਰਤਵਾੜਾ ਸਾਹਿਬ ਵਿੱਚ ਚੱਲ ਰਹੇ ਬਿਰਧ ਆਸ਼ਰਮ ਦਾ ਦੌਰਾ ਕਰਦਿਆਂ ਉਥੇ ਰਹਿੰਦੇ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ। ਇਸੇ ਦੌਰਾਨ ਜ਼ਿਲ੍ਹੇ ਦੇ ਡੀਐੱਫਓ ਕੰਵਰਦੀਪ ਸਿੰਘ ਦੀ ਨਿਗਰਾਨੀ ਹੇਠ ਜੰਗਲਾਤ ਸਵੈ-ਸਹਾਇਤਾ ਗਰੁੱਪਾਂ ਦੀਆਂ ਲੜਕੀਆਂ ਵੱਲੋਂ ਵੱਖ-ਵੱਖ ਉਤਪਾਦਾਂ ਜਿਵੇਂ ਆਰਗੈਨਿਕ ਫੋਰੈਸਟ ਫੇਸ ਬੈਕ, ਕੱਪੜੇ ਦੇ ਥੈਲੇ, ਜੰਗਲੀ ਉਪਜਾਂ ਤੋਂ ਬਣੇ ਆਚਾਰ ਤੇ ਨਿੰਮ ਅਧਾਰਿਤ ਗੈਰ-ਰਸਾਇਣਕ ਕੀਟਾਣੂਨਾਸ਼ਕ ਵਸਤਾਂ ਦੀ ਲੱਗੀ ਪ੍ਰਦਰਸ਼ਨੀ ਦਾ ਦੌਰਾ ਕੀਤਾ।

Advertisement

Advertisement
Advertisement
Author Image

sukhwinder singh

View all posts

Advertisement