ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿ ਦੀ ਵਿਦੇਸ਼ੀ ਸਹਾਇਤਾ ’ਤੇ ਨਿਰਭਰਤਾ ਖ਼ਤਮ ਕਰਾਂਗੇ: ਸ਼ਾਹਬਾਜ਼

08:37 AM Jun 17, 2024 IST

ਇਸਲਾਮਾਬਾਦ, 16 ਜੂਨ
ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਅਹਿਦ ਲਿਆ ਹੈ ਕਿ ਪਾਕਿਸਤਾਨ ਦੀ ਵਿਦੇਸ਼ੀ ਸਹਾਇਤਾ ’ਤੇ ਨਿਰਭਰਤਾ ਛੇਤੀ ਖ਼ਤਮ ਕੀਤੀ ਜਾਵੇਗੀ। ਆਰਥਿਕ ਸੁਧਾਰਾਂ ਦੇ ਖਾਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰਚੇ ਘਟਾ ਕੇ ਅਤੇ ਆਰਥਿਕਤਾ ਨੂੰ ਨਵੇਂ ਸਿਰੇ ਤੋਂ ਹੁਲਾਰਾ ਦੇ ਕੇ ਪਾਕਿਸਤਾਨ ਨੂੰ ਗੁਆਂਢੀ ਮੁਲਕਾਂ ਤੋਂ ਅਗਾਂਹ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਅਤਿਵਾਦੀ, ਤਸਕਰ, ਬਿਜਲੀ ਅਤੇ ਟੈਕਸ ਚੋਰ ਅਰਥਚਾਰੇ ਦਾ ਦੁਸ਼ਮਣ ਹੈ। ਕੌਮ ਦੇ ਨਾਮ ਆਪਣੇ ਸੰਬੋਧਨ ’ਚ ਸ਼ਰੀਫ਼ ਨੇ ਆਸ ਜਤਾਈ ਕਿ ਕੌਮਾਂਤਰੀ ਮੁਦਰਾ ਫੰਡ (ਆਈਐੱਮਐੱਫ) ਕੋਲ ਰਾਹਤ ਪੈਕੇਜ ਸਬੰਧੀ ਸਮਝੌਤਾ ਪਾਕਿਸਤਾਨ ਦੇ ਇਤਿਹਾਸ ਦਾ ਆਖਰੀ ਹੋਵੇਗਾ। ਪਾਕਿਸਤਾਨ ਸਰਕਾਰ ਆਈਐੱਮਐੱਫ ਤੋਂ 6 ਤੋਂ 8 ਅਰਬ ਡਾਲਰ ਦਾ ਕਰਜ਼ਾ ਲੈਣ ਲਈ ਗੱਲਬਾਤ ਕਰ ਰਹੀ ਹੈ। ਸ਼ਰੀਫ਼ ਨੇ ਕਿਹਾ ਕਿ ਹਰੇਕ ਪੈਸਾ ਦੇਸ਼ ਅਤੇ ਉਸ ਦੇ ਲੋਕਾਂ ਦੀ ਤਰੱਕੀ ਲਈ ਖ਼ਰਚਿਆ ਜਾਵੇਗਾ। ਉਨ੍ਹਾਂ ਪੰਜ ਸਾਲਾਂ ’ਚ ਖ਼ਰਚੇ ਘਟਾਉਣ ਅਤੇ ਨੌਜਵਾਨਾਂ ਨੂੰ ਸਿੱਖਿਆ ਦੇਣ ਅਤੇ ਹੁਨਰਮੰਦ ਬਣਾਉਣ ਦੀ ਵਚਨਬੱਧਤਾ ਦੁਹਰਾਈ। ਆਪਣੀ ਸਰਕਾਰ ਦੇ 100 ਦਿਨ ਮੁਕੰਮਲ ਹੋਣ ’ਤੇ ਸ਼ਰੀਫ਼ ਦੇਸ਼ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਮੁਲਕਾਂ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਪਾਕਿਸਤਾਨ ਕਰਜ਼ੇ ਲਈ ਨਹੀਂ ਸਗੋਂ ਵਪਾਰਕ ਸਬੰਧ ਕਾਇਮ ਕਰਨ ਦਾ ਇੱਛੁਕ ਹੈ। -ਪੀਟੀਆਈ

Advertisement

Advertisement
Advertisement