ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਾਂਗਾ: ਕਲਸਾਣਾ

09:16 AM Sep 22, 2024 IST
ਯਾਰਾ ਵਿੱਚ ਸੁਭਾਸ਼ ਕਲਸਾਣਾ ਦਾ ਸਨਮਾਨ ਕਰਦੇ ਹੋਏ ਪਿੰਡ ਵਾਸੀ।

ਸਰਬਜੋਤ ਸਿੰਘ ਦੁੱਗਲ/ਸਤਨਾਮ ਸਿੰਘ
ਕੁਰੂਕਸ਼ੇਤਰ/ਸ਼ਾਹਬਾਦ, 21 ਸਤੰਬਰ।
ਭਾਜਪਾ ਉਮੀਦਵਾਰ ਸੁਭਾਸ਼ ਕਲਸਾਣਾ ਨੇ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਅਤੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ। ਪਿੰਡ ਯਾਰਾ ਵਿੱਚ ਪਿੰਡ ਵਾਸੀਆਂ ਵੱਲੋਂ ਸੁਭਾਸ਼ ਕਲਸਾਣਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਦਿਆਂ ਸੁਭਾਸ਼ ਕਲਸਾਣਾ ਨੇ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਦੀ ਵੱਡੀ-ਛੋਟੀ ਸਮੱਸਿਆ ਤੋਂ ਜਾਣੂ ਹਨ, ਜਿਨ੍ਹਾਂ ਨੂੰ ਵਿਧਾਇਕ ਬਣਨ ਤੋਂ ਬਾਅਦ ਹੱਲ ਕਰਵਾਉਣ ਲਈ ਵਚਨਬੱਧ ਹਨ। ਕਲਸਾਣਾ ਨੇ ਕਿਹਾ ਕਿ ਸ਼ਾਹਬਾਦ ਦੇ ਲੋਕ ਚਾਹੁੰਦੇ ਹਨ ਕਿ ਉਹ ਇੱਕ ਮਾਸਟਰ ਵਾਂਗ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ। ਇਸ ਲਈ ਉਹ ਸਭ ਨਾਲ ਵਾਅਦਾ ਕਰਦੇ ਹਨ ਕਿ ਸ਼ਾਹਬਾਦ ਵਿਧਾਨ ਸਭਾ ਦੇ ਲੋਕਾਂ ਨੂੰ ਉਨ੍ਹਾਂ ਤੋਂ ਜੋ ਉਮੀਦਾਂ ਹਨ, ਉਹ ਉਨ੍ਹਾਂ ’ਤੇ ਖਰੇ ਉਤਰਨਗੇ। ਉਨ੍ਹਾਂ ਕਿਹਾ ਕਿ ਸ਼ਾਹਬਾਦ ਦੇ ਲੋਕਾਂ ਦਾ ਇੱਕ ਹੀ ਕੰਮ ਹੈ ਕਿ ਉਹ 5 ਅਕਤੂਬਰ ਨੂੰ ਕਮਲ ਦੇ ਫੁੱਲ ਦਾ ਬਟਣ ਦਬਾਉਣ। ਫਿਰ ਕਿਸੇ ਨੂੰ ਅਗਲੇ 5 ਸਾਲਾਂ ਵਿੱਚ ਸ਼ਾਹਬਾਦ ਦੀ ਚਿੰਤਾ ਨਹੀਂ ਕਰਨੀ ਪਵੇਗੀ। ਇਸ ਮੌਕੇ ਕੁਰੂਕਸ਼ੇਤਰ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ, ਸ਼ਾਹਬਾਦ ਮੰਡਲ ਪ੍ਰਧਾਨ ਮੁਲਖ ਰਾਜ ਗੁੰਬਰ, ਨਿਰਮਲ ਸਿੰਘ ਵਿਰਕ, ਦੀਪਕ ਆਨੰਦ, ਐਡਵੋਕੇਟ ਗੁਰਪ੍ਰੀਤ ਬਾਛਲ ਹਾਜ਼ਰ ਸਨ।

Advertisement

ਪੰਜ ਸਾਲਾਂ ਵਿੱਚ ਸ਼ਾਹਬਾਦ ਦਾ ਵਿਕਾਸ ਨਹੀਂ ਹੋਇਆ: ਕਲਸਾਣਾ

ਕਲਸਾਣਾ ਨੇ ਸ਼ਾਹਬਾਦ ’ਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰਿਆਣਾ ’ਚ ਭਾਜਪਾ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਪਾਰਟੀ ਅਤੇ ਵਿਰੋਧੀ ਧਿਰ ਦੇ ਹਰੇਕ ਵਿਧਾਇਕ ਨੂੰ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ 5 ਤੋਂ 10 ਕਰੋੜ ਰੁਪਏ ਸਾਲਾਨਾ ਦਿੱਤੇ ਗਏ ਸਨ ਪਰ ਸ਼ਾਹਬਾਦ ਦੇ ਵਿਧਾਇਕ ਨੂੰ ਇਹ ਨਹੀਂ ਪਤਾ ਸੀ ਕਿ ਇਸ ਰਕਮ ਨੂੰ ਹਲਕੇ ਵਿੱਚ ਕਿਵੇਂ ਲਿਆਂਦਾ ਜਾਵੇ। ਇਸ ਲਈ ਸ਼ਾਹਬਾਦ ਵਿੱਚ ਪਿਛਲੇ 5 ਸਾਲਾਂ ਵਿੱਚ ਕੋਈ ਵਿਕਾਸ ਕਾਰਜ ਨਹੀਂ ਹੋਇਆ ਹੈ। ਕਲਸਾਣਾ ਨੇ ਕਿਹਾ ਕਿ ਸ਼ਾਹਬਾਦ ਨਗਰ ਕੌਂਸਲ ਕੋਲ ਭਾਜਪਾ ਦੇ ਵਿਧਾਇਕ ਦੇ ਕਾਰਜਕਾਲ ਤੋਂ ਹੀ ਕਰੋੜਾਂ ਰੁਪਏ ਪਏ ਹਨ ਪਰ ਨਾ ਤਾਂ ਵਿਧਾਇਕ ਨੂੰ ਅਤੇ ਨਾ ਹੀ ਨਗਰ ਕੌਂਸਲ ਪ੍ਰਧਾਨ ਨੂੰ ਇਸ ਗੱਲ ਦੀ ਜਾਣਕਾਰੀ ਸੀ ਕਿ ਇਨ੍ਹਾਂ ਨੂੰ ਕਿਵੇਂ ਖਰਚ ਕਰਨਾ ਹੈ।

Advertisement
Advertisement