For the best experience, open
https://m.punjabitribuneonline.com
on your mobile browser.
Advertisement

‘ਆਪ’ ਉਮੀਦਵਾਰ ਨੂੰ ਵੱਡੀ ਲੀਡ ਦਿਵਾਵਾਂਗੇ: ਵਿਧਾਇਕ

07:10 AM Apr 26, 2024 IST
‘ਆਪ’ ਉਮੀਦਵਾਰ ਨੂੰ ਵੱਡੀ ਲੀਡ ਦਿਵਾਵਾਂਗੇ  ਵਿਧਾਇਕ
Advertisement

ਫ਼ਤਹਿਗੜ੍ਹ ਪੰਜਤੂਰ: ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਹੈ ਕਿ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਧਰਮਕੋਟ ਵਿੱਚੋਂ ਵੱਡੀ ਲੀਡ ਦਿਵਾ ਕੇ ਭੇਜਾਂਗੇ‌। ਵਿਧਾਇਕ ਢੋਸ ਨੇ ਕਿਹਾ ਕਿ ਸਮੁੱਚੇ ਹਲਕੇ ਅੰਦਰ ‘ਆਪ’ ਦੇ ਹੱਕ ਵਿੱਚ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਵਿਕਾਸ ਏਜੰਡੇ ਨੂੰ ਲੈ ਕੇ ਲੋਕਾਂ ਦੀ ਕਚਹਿਰੀ ਜਾ ਰਹੇ ਹਨ ਜਿੱਥੇ ਪਿਆਰ ਅਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਹੁਣ ਵਿਰੋਧੀਆਂ ਦੀਆਂ ਗੱਲਾਂ ਵਿਚ ਆਉਣ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਕੰਮ ਬੋਲਦਾ ਹੈ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×