ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੀਆਂ ਪੰਚਾਇਤਾਂ ਨੂੰ ਦਿਲ ਖੋਲ੍ਹ ਕੇ ਗਰਾਂਟਾਂ ਦੇਵਾਂਗੇ: ਰੰਧਾਵਾ

06:43 AM Oct 20, 2024 IST
ਪੰਚਾਇਤਾਂ ਦਾ ਸਨਮਾਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।

ਸਰਬਜੀਤ ਸਿੰਘ ਭੱਟੀ
ਲਾਲੜੂ, 19 ਅਕਤੂਬਰ
ਹਲਕੇ ਵਿੱਚ ਜ਼ਿਆਦਾਤਰ ਨਵੀਆਂ ਚੁਣੀਆਂ ਪੰਚਾਇਤਾਂ ਨੇ ‘ਆਪ’ ਦਾ ਪੱਲਾ ਫੜਿਆ ਹੈ। ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅੱਜ ਦਰਜਨਾਂ ਪਿੰਡਾਂ ਦੇ ਨਵੇਂ ਚੁਣੇ ਪੰਚਾਂ-ਸਰਪੰਚਾਂ ਅਤੇ ਨਗਰ ਵਾਸੀਆਂ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੋਂ ਆਸ਼ੀਰਵਾਦ ਲਿਆ। ਸ੍ਰੀ ਰੰਧਾਵਾ ਨੇ ਨਵੀਆਂ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ।
ਇਸ ਮੌਕੇ ਸ੍ਰੀ ਰੰਧਾਵਾ ਨੇ ਜੇਤੂ ਪੰਚਾਂ-ਸਰਪੰਚਾਂ ਨੂੰ ਵਧਾਈ ਦਿੱਤੀ। ਪਹਿਲੀ ਵਾਰ ਸਰਪੰਚ ਬਣੇ ਨੌਜਵਾਨਾਂ ਅਤੇ ਔਰਤਾਂ ਵਿੱਚ ਭਾਰੀ ਉਤਸ਼ਾਹ ਸੀ। ਉਨ੍ਹਾਂ ਨੇ ਪਿੰਡਾਂ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਸਮੂਹ ਵੋਟਰਾਂ ਅਤੇ ਆਮ ਨਾਗਰਿਕਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਨਵੇਂ ਚੁਣੇ ਗਏ ਪੰਚਾਂ ਅਤੇ ਸਰਪੰਚਾਂ ਨੇ ਵੀ ਆਪਣੇ ਭਾਈਚਾਰਿਆਂ ਦੀ ਤਰੱਕੀ ਲਈ ਕੰਮ ਕਰਨ ਲਈ ਆਪਣੇ ਉਤਸ਼ਾਹ ਅਤੇ ਵਚਨਬੱਧਤਾ ਨੂੰ ਸਾਂਝਾ ਕੀਤਾ। ਸ਼੍ਰੀ ਰੰਧਾਵਾ ਨੇ ਕਿਹਾ ਕਿ ਸਾਰੀਆਂ ਪੰਚਾਇਤਾਂ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਵਿਕਾਸ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ 90 ’ਚੋਂ 83 ਪੰਚਾਇਤਾਂ ‘ਆਪ’ ਪੱਖੀ ਚੁਣੀਆਂ ਗਈਆਂ ਹਨ।

Advertisement

Advertisement