ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਤਾ ’ਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

07:18 AM Mar 03, 2024 IST
ਰਾਜਸਥਾਨ ਵਿੱਚ ਭਾਰਤ ਜੋੜੋ ਨਿਆਏ ਯਾਤਰਾ ਦੌਰਾਨ ਕਾਂਗਰਸੀ ਆਗੂ ਰਾਹੁਲ ਗਾਂਧੀ। -ਫੋਟੋ: ਪੀਟੀਆਈ

ਜੈਪੁਰ/ਭੋਪਾਲ, 2 ਮਾਰਚ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦਸ ਤੋਂ 15 ਉਦਯੋਗਪਤੀਆਂ ਦੇ 16 ਲੱਖ ਕਰੋੜ ਰੁਪਏ ਦਾ ਵਿਆਜ ਮੁਆਫ ਕੀਤਾ ਪਰ ਕਿਸਾਨਾਂ ਨੂੰ ਐੱਮਐੱਸਪੀ ਦੇਣ ਤੋਂ ਨਾਂਹ ਕਰ ਦਿੱਤੀ। ਪੰਜਾਬ ਅਤੇ ਹਰਿਆਣਾ ਵਿੱਚ ਕਿਸਾਨ ਜਥੇਬੰਦੀਆਂ ਮੌਜੂਦਾ ਸਮੇਂ ਫ਼ਸਲਾਂ ਲਈ ਕਾਨੂੰਨੀ ਤੌਰ ’ਤੇ ਗਾਰੰਟੀਸ਼ੁਦਾ ਐੱਮਐੱਸਪੀ ਲਈ ਅੰਦੋਲਨ ਕਰ ਰਹੀਆਂ ਹਨ। ਰਾਹੁਲ ਨੇ ਦਾਅਵਾ ਕੀਤਾ ਕਿ ਹੋਰ ਪੱਛੜੇ ਵਰਗ, ਦਲਿਤ ਅਤੇ ਆਦਿਵਾਸੀਆਂ ਸਣੇ ਦੇਸ਼ ਦੇ 73 ਫ਼ੀਸਦੀ ਲੋਕਾਂ ਦੀ ਸਰਕਾਰ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਕੋਈ ਪ੍ਰਤੀਨਿਧਤਾ ਨਹੀਂ ਹੈ ਅਤੇ ਜਾਤੀ ਜਨਗਣਨਾ ਉਨ੍ਹਾਂ ਲਈ ਨਿਆਂ ਯਕੀਨੀ ਬਣਾਵੇਗੀ। ਕਾਂਗਰਸ ਨੇਤਾ ਨੇ ਕਿਹਾ ਕਿ ਜਾਤੀ ਜਨਗਣਨਾ ਵੱਖ ਵੱਖ ਖੇਤਰਾਂ ਵਿੱਚ ਇਨ੍ਹਾਂ ਭਾਈਚਾਰਿਆਂ ਦੀ ਬਰਾਬਰ ਭਾਗੀਦਾਰੀ ਯਕੀਨੀ ਬਣਾਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਅੱਜ ਰਾਜਸਥਾਨ ਦੇ ਥੌਲਪੁਰ ਜ਼ਿਲ੍ਹੇ ਤੋਂ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋ ਗਈ। -ਪੀਟੀਆਈ
ਰਾਹੁਲ ਨਾਲ ਸਬੰਧਿਤ ਮਾਣਹਾਨੀ ਮਾਮਲੇ ਦੀ ਸੁਣਵਾਈ 13 ਨੂੰ
ਸੁਲਤਾਨਪੁਰ: ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਅਪਮਾਨਜਨਕ ਟਿੱਪਣੀ ਸਬੰਧੀ ਇੱਕ ਮਾਣਹਾਨੀ ਮਾਮਲੇ ਦੀ ਸੁਣਵਾਈ 13 ਮਾਰਚ ਲਈ ਨਿਰਧਾਰਿਤ ਕਰ ਦਿੱਤੀ ਹੈ। ਰਾਹੁਲ ਤਰਫ਼ੋਂ ਪੇਸ਼ ਵਕੀਲ ਕਾਸ਼ੀ ਪ੍ਰਸਾਦ ਸ਼ੁਕਲ ਨੇ ਕਾਂਗਰਸ ਨੇਤਾ ਦੇ ਰੁਝੇਵਿਆਂ ਦਾ ਹਵਾਲਾ ਦਿੰਦਿਆਂ ਅਦਾਲ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਸੁਣਵਾਈ ਅੱਗੇ ਵਧਾ ਦਿੱਤੀ ਜਾਵੇ, ਜਿਸ ਮਗਰੋਂ ਸੁਣਵਾਈ ਲਈ 13 ਮਾਰਚ ਦੀ ਤਰੀਕ ਨਿਰਧਾਰਿਤ ਕੀਤੀ ਗਈ। -ਪੀਟੀਆਈ

Advertisement

Advertisement
Advertisement