ਗੁਆਂਢੀਆਂ ਨਾਲ ਸਬੰਧ ਸੁਧਾਰਾਂਗੇ: ਨਵਾਜ਼ ਸ਼ਰੀਫ਼
11:18 PM Feb 09, 2024 IST
ਲਾਹੌਰ, 9 ਫਰਵਰੀ
ਪਾਕਿਸਤਾਨ ਦੀਆਂ ਕੌਮੀ ਅਸੈਂਬਲੀ ਚੋਣਾਂ ਵਿੱਚ ਜਿੱਤ ਦਾ ਦਾਅਵਾ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸਰੀਫ਼ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਆਂਢੀ ਮੁਲਕਾਂ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਕਰੇਗੀ। ਇਨ੍ਹਾਂ ਚੋਣਾਂ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਹਮਾਇਤ ਪ੍ਰਾਪਤ ਆਜ਼ਾਦ ਉਮੀਦਵਾਰਾਂ ਦੇ ਵੱਡੀ ਗਿਣਤੀ ਵਿੱਚ ਜਿੱਤ ਦਰਜ ਕਰਨ ਦੇ ਬਾਵਜੂਦ ਸ਼ਰੀਫ਼ ਦੀ ਅਗਵਾਈ ਵਾਲੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਤਕਨੀਕੀ ਤੌਰ ’ਤੇ ਕੌਮੀ ਅਸੈਂਬਲੀ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। 74 ਸਾਲਾ ਨਵਾਜ਼ ਸ਼ਰੀਫ਼ ਨੇ ਕਿਹਾ, ‘‘ਅਸੀਂ ਪੂਰੇ ਸੰਸਾਰ ਨਾਲ ਅਤੇ ਸਾਡੇ ਗੁਆਂਢੀਆਂ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਕਰਾਂਗੇ ਅਤੇ ਉਨ੍ਹਾਂ (ਗੁਆਂਢੀਆਂ) ਨਾਲ ਸਾਰੇ ਮਸਲੇ ਹੱਲ ਕਰਨ ਦਾ ਯਤਨ ਕਰਾਂਗੇ।’’
Advertisement
Advertisement
Related News
Advertisement