ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿੱਡ-ਡੇਅ ਮੀਲ ਵਰਕਰਾਂ ਦਾ ਮੁਫ਼ਤ ਬੀਮਾ ਕਰਾਂਗੇ: ਚੀਮਾ

08:04 AM Oct 29, 2024 IST
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮਿੱਡ-ਡੇਅ ਮੀਲ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਦੇ ਹੋਏ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਚੰਡੀਗੜ੍ਹ, 28 ਅਕਤੂਬਰ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਪੰਜਾਬ ਮਿੱਡ-ਡੇਅ ਮੀਲ ਸਸਾਇਟੀ ਨੇ ਕੇਨਰਾ ਬੈਂਕ ਨਾਲ ਸਮਝੌਤਾ ਕੀਤਾ ਹੈ, ਜਿਸ ਤਹਿਤ ਮਿੱਡ-ਡੇਅ ਮੀਲ ਕੁੱਕ ਅਤੇ ਹੈਲਪਰਾਂ ਦਾ ਮੁਫਤ ਬੀਮਾ ਕੀਤਾ ਜਾਵੇਗਾ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੈਬਨਿਟ ਸਬ-ਕਮੇਟੀ ਨੇ ਮਿੱਡ-ਡੇਅ-ਮੀਲ ਕੁੱਕਾਂ ਦੀ ਤਨਖਾਹ 600 ਰੁਪਏ ਤੋਂ ਵਧਾ ਕੇ 2000 ਰੁਪਏ ਕਰਨ ਦੀ ਸਿਫਾਰਿਸ਼ ਕਰਦਿਆਂ ਕੇਂਦਰ ਸਰਕਾਰ ਨੂੰ ਇੱਕ ਪੱਤਰ ਵੀ ਲਿਖਿਆ ਹੈ। ਵਿੱਤ ਮੰਤਰੀ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਮਿੱਡ-ਡੇਅ ਮੀਲ ਕੁੱਕਜ਼ ਯੂਨੀਅਨ ਪੰਜਾਬ (ਬੀਐੱਮਐੱਸ) ਨਾਲ ਮੀਟਿੰਗ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਕੇਨਰਾ ਬੈਂਕ ਵਿੱਚ ਜ਼ੀਰੋ ਬੈਲੇਂਸ ਖਾਤਾ ਖੋਲ੍ਹਣ ਵਾਲੇ ਸਾਰੇ ਮਿੱਡ-ਡੇਅ ਮੀਲ ਕੁੱਕ ਤੇ ਹੈਲਪਰਾਂ ਨੂੰ ਇਸ ਬੀਮਾ ਯੋਜਨਾ ਅਧੀਨ ਲਿਆਂਦਾ ਜਾਵੇਗਾ। ਇਸ ਯੋਜਨਾ ਵਿੱਚ ਕਿਸੇ ਹਾਦਸੇ ਵਿੱਚ ਮੌਤ ਦੇ ਮਾਮਲੇ ’ਚ 16 ਲੱਖ ਰੁਪਏ, ਕੁਦਰਤੀ ਮੌਤ ਦੇ ਮਾਮਲੇ ’ਚ 1 ਲੱਖ ਰੁਪਏ ਅਤੇ ਹਾਦਸੇ ਵਿੱਚ ਜੀਵਨ ਸਾਥੀ ਦੀ ਮੌਤ ਦੇ ਮਾਮਲੇ ਵਿੱਚ 2 ਲੱਖ ਰੁਪਏ ਦਾ ਬੀਮਾ ਸ਼ਾਮਲ ਹੈ। ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਹਰੇਕ 50 ਵਿਦਿਆਰਥੀਆਂ ਲਈ ਇੱਕ ਕੁੱਕ ਦੀ ਵਿਵਸਥਾ ਕਰਨ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ ਮੌਜੂਦਾ ਵਿਵਸਥਾ ਅਨੁਸਾਰ 1 ਤੋਂ 25 ਵਿਦਿਆਰਥੀਆਂ ਲਈ ਇੱਕ ਮਿੱਡ-ਡੇਅ-ਮੀਲ ਕੁੱਕ, 25 ਤੋਂ 100 ਵਿਦਿਆਰਥੀਆਂ ਲਈ ਦੋ ਮਿੱਡ-ਡੇਅ ਮੀਲ ਕੁੱਕ ਰੱਖੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੁੱਕ ਦੀ ਗਿਣਤੀ ਵਧਣ ਨਾਲ ਮਿਡ-ਡੇਅ ਮੀਲ ਤਿਆਰ ਕਰਨ ਵਿੱਚ ਦਰਪੇਸ਼ ਚੁਣੌਤੀਆਂ ਨੂੰ ਵੀ ਦੂਰ ਕੀਤਾ ਜਾ ਸਕੇਗਾ।

Advertisement

Advertisement