For the best experience, open
https://m.punjabitribuneonline.com
on your mobile browser.
Advertisement

ਸਮਰਥਕਾਂ ਨਾਲ ਕਾਂਗਰਸ ਵਿੱਚ ਹੋਵਾਂਗਾ ਸ਼ਾਮਲ: ਵਰਿੰਦਰ ਸਿੰਘ

10:45 AM Mar 31, 2024 IST
ਸਮਰਥਕਾਂ ਨਾਲ ਕਾਂਗਰਸ ਵਿੱਚ ਹੋਵਾਂਗਾ ਸ਼ਾਮਲ  ਵਰਿੰਦਰ ਸਿੰਘ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜੀਂਦ, 30 ਮਾਰਚ
ਭਾਜਪਾ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਹੱਥ ਫੜਨ ਵਾਲੇ ਸਾਬਕਾ ਸੰਸਦ ਮੈਂਬਰ ਬਰਜਿੰਦਰ ਸਿੰਘ ਤੋਂ ਬਾਅਦ ਹੁਣ ਉਨ੍ਹਾਂ ਦੇ ਪਿਤਾ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਵਰਿੰਦਰ ਸਿੰਘ ਜਲਦੀ ਹੀ ਆਪਣੇ ਸਮਰਥਕਾਂ ਨਾਲ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਵਰਕਰਾਂ ਨਾਲ ਮੀਟਿੰਗ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਜਦੋਂ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ, ਉਦੋਂ ਉਨ੍ਹਾਂ ਦੇ ਨਾਲ ਸਮਰਥਕਾਂ ਦੀ ਵੱਡੀ ਗਿਣਤੀ ਤੇ ਹਰਿਆਣਾ ਦੇ ਦੋ ਮੌਜੂਦਾ ਵਿਧਾਇਕ ਵੀ ਸ਼ਾਮਲ ਹੋਣਗੇ। ਉਨ੍ਹਾਂ ਵਿਧਾਇਕਾਂ ਦੇ ਨਾਮ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਜਦੋਂ ਉਹ ਸ਼ਾਮਲ ਹੋਣਗੇ, ਉਦੋਂ ਉਨ੍ਹਾਂ ਬਾਰੇ ਆਪਣੇ ਆਪ ਪਤਾ ਲੱਗ ਜਾਵੇਗਾ। ਵਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਉਨ੍ਹਾਂ ਦੇ ਕਹਿਣ ਅਨੁਸਾਰ ਪ੍ਰੋਗਰਾਮ ਰੱਖਿਆ ਤਾਂ ਉਸ ਪ੍ਰੋਗਰਾਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣਗੇ।

Advertisement

Advertisement
Author Image

sukhwinder singh

View all posts

Advertisement
Advertisement
×