ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਨਅਤੀ ਹੱਬ ਨੂੰ ਵਿਕਸਿਤ ਕਰਨ ਲਈ ਕੋਈ ਕਸਰ ਨਹੀਂ ਛੱਡਾਂਗਾ: ਸਿੰਗਲਾ

08:58 AM May 30, 2024 IST
ਵਿਜੈਇੰਦਰ ਸਿੰਗਲਾ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸਨਅਤਕਾਰ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 29 ਮਈ
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਆਖਿਆ ਹੈ ਕਿ ਦੇਸ਼ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ’ਤੇ ਉਹ ਮੁਹਾਲੀ ਸ਼ਹਿਰ ਦੀ ਸਨਅਤ ਨੂੰ ਹੋਰ ਵਿਕਸਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹ ਅੱਜ ਨਗਰ ਕੌਂਸਲ ਮੁਹਾਲੀ ਦੇ ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ ਅਤੇ ਅਸ਼ੋਕ ਗੁਪਤਾ (ਡੀਪਲਾਸਟ) ਦੀ ਅਗਵਾਈ ਹੇਠ ਸਨਅਤਕਾਰਾਂ ਦੇ ਇੱਕ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਮੁਹਾਲੀ ਉਦਯੋਗ ਦਾ ਹੱਬ ਹੈ ਅਤੇ ਸਨਅਤਾਂ ਨੂੰ ਹੋਰ ਵਧਾਉਣ ਲਈ ਕੰਮ ਕਰਨ ਦੀ ਲੋੜ ਹੈ, ਜਿਸ ਨਾਲ ਇੱਥੇ ਵੱਡੇ ਪੱਧਰ ’ਤੇ ਨਿਵੇਸ਼ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਹਵਾਈ ਅੱਡੇ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਤੋਂ ਬਾਅਦ ਇਹ ਸਾਰੇ ਮਾਮਲੇ ਹੱਲ ਕਰਵਾਏ ਜਾਣਗੇ, ਤਾਂ ਜੋ ਸਨਅਤਕਾਰਾਂ ਨੂੰ ਰਾਹਤ ਮਿਲ ਸਕੇ। ਹਰਿੰਦਰਪਾਲ ਸਿੰਘ ਬਿੱਲਾ ਅਤੇ ਅਸ਼ੋਕ ਗੁਪਤਾ ਵੱਲੋਂ ਉਨ੍ਹਾਂ ਨੂੰ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਐਡਵੋਕੇਟ ਸੁਨੀਲ ਅਤਰੀ, ਸੇਵਾਮੁਕਤ ਆਈਪੀਐਸ ਰਜਿੰਦਰ ਸਿੰਘ, ਜਗਦੀਸ਼ ਮਿੱਤਲ, ਓਮ ਪ੍ਰਕਾਸ਼, ਕੁਲਵੰਤ ਸਿੰਘ, ਸੁਰਿੰਦਰ ਸਿੰਘ ਸਭਰਵਾਲ, ਠੇਕੇਦਾਰ ਗੁਰਚਰਨ ਸਿੰਘ, ਪੀਜੇ ਸਿੰਘ ਟਾਈਨੋਰ, ਆਰਐਸ ਸਚਦੇਵਾ, ਕੇਐਸ ਮਾਹਲ, ਗੁਰਮੀਤ ਸਿੰਘ ਭਾਟੀਆ, ਏਐਸਸੀ ਚੀਮਾ, ਪੀਐਸ ਸਾਹਨੀ ਸਮੇਤ ਹੋਰ ਸਨਅਤਕਾਰਾਂ ਤੋਂ ਇਲਾਵਾ ਨਰਪਿੰਦਰ ਸਿੰਘ ਰੰਗੀ, ਜਸਵੀਰ ਸਿੰਘ ਮਣਕੂ, ਹਰਜਿੰਦਰ ਸਿੰਘ ਭੋਲੂ, ਪਰਮਜੀਤ ਸਿੰਘ ਹੈਪੀ (ਸਾਰੇ ਕੌਂਸਲਰ) ਵੀ ਹਾਜ਼ਰ ਸਨ।

Advertisement

Advertisement