For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਾਂਗਾ: ਬਿੱਟੂ

09:26 AM Jun 17, 2024 IST
ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਾਂਗਾ  ਬਿੱਟੂ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ। -ਫੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 16 ਜੂਨ
ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਉਹ ਪੰਜਾਬ ਅਤੇ ਖ਼ਾਸ ਕਰਕੇ ਕਿਸਾਨਾਂ ਦੇ ਹੱਕਾਂ ਅਤੇ ਹਿੱਤਾਂ ਲਈ ਪੂਰੀ ਵਾਹ ਲਗਾਉਣਗੇ ਅਤੇ ਪ੍ਰਧਾਨ ਮੰਤਰੀ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਗੇ। ਉਹ ਕੇਂਦਰੀ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਇੱਥੇ ਪੁੱਜੇ ਸਨ।

Advertisement

ਉਨ੍ਹਾਂ ਸਰਕਟ ਹਾਊਸ ਵਿੱੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸੂਬੇ ਦੇ ਭਲੇ ਲਈ ਨਿਭਾਉਣਗੇ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਬਾਰੇ ਸੰਪਰਕ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਕੇ ਗੱਲਬਾਤ ਕਰਨਗੇ ਤਾਂ ਜੋ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਸੰਭਵ ਹੋ ਸਕੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਸਜ਼ਾ ਭੁਗਤਣ ਮਗਰੋਂ ਵੀ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਵਿੱਚ ਉਹ ਧਿਰ ਬਣ ਕੇ ਕੋਈ ਰੁਕਾਵਟ ਨਹੀਂ ਪੈਦਾ ਕਰਨਗੇ ਸਗੋਂ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣਗੇ।

ਬਿੱਟੂ ਦੇ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੇ ਬਿਆਨ ਦੀ ਨਿਖੇਧੀ

ਮੋਗਾ (ਨਿੱਜੀ ਪੱਤਰ ਪ੍ਰੇਰਕ): ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਡਿਬਰਗੂੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੂੰ ਮਿਲਣ ਜਾਣ ਦੇ ਬਿਆਨ ਮਗਰੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਬੁਲਾਰੇ ਸਾਬਕਾ ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਵੱਲੋਂ ਭਾਜਪਾ ਦੀ ਵਿਚਾਰਧਾਰਾ ਦੇ ਉਲਟ ਅਜਿਹੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਹੀ ਦੇਸ਼ ਵਿਰੋਧੀ ਤਾਕਤਾਂ ਖ਼ਿਲਾਫ਼ ਸਖ਼ਤ ਫੈਸਲੇ ਲੈਣ ਵਾਲੀ ਪਾਰਟੀ ਰਹੀ ਹੈ। ਉਨ੍ਹਾਂ ਪਾਰਟੀ ਹਾਈ ਕਮਾਨ ਨੂੰ ਇਸ ਬਿਆਨ ਉੱਤੇ ਨੋਟਿਸ ਲੈਣ ਦੀ ਮੰਗ ਕੀਤੀ।

ਪੰਜਾਬ ਦੇ 30 ਸਟੇਸ਼ਨਾਂ ਦਾ ਹੋਵੇਗਾ ਆਧੁਨਿਕੀਕਰਨ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨੇ ਪੰਜਾਬ ਨੂੰ ਰੇਲਵੇ ਵਿੱਚ ਵੱਡਾ ਹਿੱਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ-ਮੁੱਲਾਂਪੁਰ, ਲੁਧਿਆਣਾ-ਕਿਲਾ ਰਾਏਪੁਰ ਅਤੇ ਨੰਗਲ ਡੈਮ ਤਲਵਾੜਾ-ਮੁਕੇਰੀਆਂ ਲਈ ਚਾਲੂ ਵਿੱਤੀ ਸਾਲ ਦੌਰਾਨ ਕੁੱਲ 2400 ਕਰੋੜ ਰੁਪਏ ਦੀ ਲਾਗਤ ਨਾਲ 55 ਕਿਲੋਮੀਟਰ ਨਵੀਂ ਲਾਈਨ ਵਿਛਾਉਣ ਦਾ ਟੀਚਾ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਸਣੇ ਪੰਜਾਬ ਦੇ 30 ਸਟੇਸ਼ਨਾਂ ਦਾ ‘ਅੰਮ੍ਰਿਤ ਭਾਰਤ ਸਟੇਸ਼ਨ ਸਕੀਮ’ ਤਹਿਤ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਵਿੱਚੋਂ ਸਿਰਫ਼ ਪੰਜ ਸਟੇਸ਼ਨ- ਅੰਮ੍ਰਿਤਸਰ, ਬਿਆਸ, ਬਠਿੰਡਾ, ਜਲੰਧਰ ਸ਼ਹਿਰ ਅਤੇ ਪਠਾਨਕੋਟ ਕੈਂਟ ਮਾਸਟਰ ਪਲਾਨਿੰਗ ਪੜਾਅ ਵਿੱਚ ਹਨ, ਬਾਕੀ 25 ਸਟੇਸ਼ਨਾਂ ’ਤੇ 1103.27 ਕਰੋੜ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ ਜੋ ਮਿੱਥੇ ਸਮੇਂ ਵਿੱਚ ਪੂਰੇ ਕੀਤੇ ਜਾਣਗੇ।

Advertisement
Tags :
Author Image

Advertisement
Advertisement
×