ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਬਰਿਸਤਾਨਾਂ ’ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਮੁੱਖ ਮੰਤਰੀ ਨੂੰ ਮਿਲਾਂਗਾ: ਸ਼ਾਹੀ ਇਮਾਮ

08:58 AM Sep 06, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਮੋਗਾ, 5 ਸਤੰਬਰ
ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਪਿੰਡ ਤਾਰੇਵਾਲਾ ਨਵਾਂ ’ਚ ਮੁਸਲਿਮ ਕਬਰਿਸਤਾਨ ਵਾਲੀ ਜਗ੍ਹਾ ਦਾ ਦੌਰਾ ਕੀਤਾ ਤੇ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਮੁਸਲਿਮ ਭਾਈਚਾਰੇ ਦੀਆਂ ਸਮੱਸਿਆਵਾਂ ਸਬੰਧੀ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਪਿੰਡ ਦੇ ਸਾਬਕਾ ਸਰਪੰਚ ਚਿਰਾਗਦੀਨ ਤੇ ਸਾਥੀਆਂ ਨੇ ਦੱਸਿਆ ਕਿ ਪਿੰਡ ਵਿੱਚ ਕਬਰਿਸਤਾਨ ਦੀ 6 ਕਨਾਲ ਜਗ੍ਹਾ ਹੈ, ਜਿਸ ’ਚੋਂ ਲਗਪਗ 2 ਕਨਾਲ ਜਗ੍ਹਾ ਹੀ ਕਬਰਿਸਤਾਨ ਲਈ ਬਚੀ ਹੈ। ਇਸ ਤੋਂ ਇਲਾਵਾ ਕਬਰਿਸਤਾਨ ਨੂੰ ਜਾਣ ਲਈ ਕੋਈ ਰਸਤਾ ਵੀ ਨਹੀਂ ਬਚਿਆ। ਇਸ ਸਬੰਧੀ 23 ਅਗਸਤ ਨੂੰ ਖ਼ਬਰ ਵੀ ਛਾਪੀ ਗਈ ਸੀ। ਇਸ ਦੌਰਾਨ ਮੁਸਲਿਮ ਭਲਾਈ ਯੁਵਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਅਮਜ਼ਦ ਹੁਸੈਨ ਖਾਨ ਨੇ ਦੱਸਿਆ ਕਿ ਉਨ੍ਹਾਂ ਏਡੀਸੀ ਅਨੀਤਾ ਦਰਸ਼ੀ ਅਤੇ ਬੀਡੀਪੀਓ ਤੋਂ ਇਲਾਵਾ ਹਲਕਾ ਵਿਧਾਇਕ ਅਮਨਦੀਪ ਕੌਰ ਅਰੋੜਾ ਨੂੰ ਵੀ ਇਸ ਸਬੰਧੀ ਜਾਣੂ ਕਰਵਾਇਆ ਪਰ ਹਾਲੇ ਤੱਕ ਸਮੱਸਿਆ ਹੱਲ ਨਹੀਂ ਹੋਈ। ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ।

Advertisement

Advertisement