ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਪਾਰਟੀ ਨਾਲ ਕਦੇ ਧੋਖਾ ਨਹੀਂ ਕਰਾਗਾ: ਖਹਿਰਾ

07:02 AM Mar 29, 2024 IST

ਹਰਦੀਪ ਸਿੰਘ ਸੋਢੀ
ਧੂਰੀ, 28 ਮਾਰਚ
ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਕੀਤੇ ਜਾ ਰਹੇ ਪ੍ਰਚਾਰ ਵਿੱਚ ਕੋਈ ਦਮਖਮ ਨਹੀਂ।
ਉਨ੍ਹਾਂ ਇਸ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਜਿਸ ਨੇ ਪੰਜਾਬ ਦੇ ਪਾਣੀਆਂ, ਪੰਜਾਬ ਦੇ ਹੱਕਾਂ, ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕੀਤਾ ਹੋਵੇ, ਉਸ ਪਾਰਟੀ ਵਿੱਚ ਸ਼ਾਮਲ ਹੋਣਾ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦੇ ਬਰਾਬਰ ਹੋਵੇਗਾ। ਉਨ੍ਹਾਂ ਕਿਹਾ,‘ਜਿਸ ਕਾਂਗਰਸ ਪਾਰਟੀ ਨੇ ਮੈਨੂੰ ਵਿਧਾਇਕ ਤੋਂ ਇਲਾਵਾ ਹੋਰ ਵੱਡੇ ਅਹੁੱਦੇ ਦਿੱਤੇ ਹੋਣ ਤੇ ਮੇਰਾ ਰਾਜਨੀਤਕ ਭਵਿੱਖ ਮਜ਼ਬੂਤ ਕੀਤਾ ਹੋਵੇ, ਉਸ ਪਾਰਟੀ ਨਾਲ ਮੈਂ ਕਦੇ ਵੀ ਧੋਖਾ ਨਹੀਂ ਕਰ ਸਕਦਾ।’
ਉਨ੍ਹਾਂ ਕਿਹਾ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹਾਈਕਮਾਂਡ ਦੀ ਮਰਜ਼ੀ ਹੈ ਉਹ ਉਨ੍ਹਾਂ ਨੂੰ ਕਿਸ ਲੋਕ ਸਭਾ ਹਲਕੇ ਤੋਂ ਟਿਕਟ ਦਿੰਦੀ ਹੈ ਪਰ ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜਨ ਦੇ ਇਛੁੱਕ ਹਨ।
ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹਾ, ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਵੀ ਹੈ, ਦੇ ਲੋਕ ਮੈਨੂੰ ਰਾਜਨੀਤਕ ਤੌਰ ’ਤੇ ਬਹੁਤ ਪਸੰਦ ਕਰਦੇ ਹਨ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਦੋ ਸਾਲਾਂ ਦੀ ਕਾਰਗੁਜ਼ਾਰੀ ਦੀ ਹਵਾ ਨਿਕਲ ਚੁੱਕੀ ਹੈ ਅਪਣੇ ਆਪ ਨੂੰ ਇਮਾਨਦਾਰੀ ਦਾ ਸਰਟੀਫਿਕੇਟ ਦੇਣ ਵਾਲੇ ਅੱਜ ਜੇਲ੍ਹਾਂ ਦੀ ਹਵਾ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਕੋਲ ਲੋਕ ਸਭਾ ਚੋਣਾਂ ਵਿੱਚ ਉਮੀਦਵਾਰ ਨਾ ਹੋਣ ਕਰਕੇ ਉਨ੍ਹਾਂ ਨੂੰ ਅਪਣੇ ਮੰਤਰੀਆਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਨਾ ਪਿਆ।
ਉਨ੍ਹਾਂ ਕਿਹਾ ਜਲੰਧਰ ਦੇ ਮੈਂਬਰ ਸੁਸ਼ੀਲ ਰਿੰਕੂ ਤੇ ਮੌਜੂਦਾ ਪਾਰਟੀ ਵਿਧਾਇਕ ਸੀਤਲ ਅੰਗੂਰਾਲ ਦਾ ਆਪ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣਾ ਇਹ ਸਿੱਧ ਕਰਦਾ ਹੈ ਆਪ ਪਾਰਟੀ ਵਿੱਚ ਸਭ ਠੀਕ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਕਾਂਗਰਸ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ।

Advertisement

Advertisement
Advertisement