ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸੇ ਸਮਰਥਕ ਨਾਲ ਜ਼ਿਆਦਤੀ ਨਹੀਂ ਹੋਣ ਦੇਵਾਂਗਾ: ਖਾਲਸਾ

11:25 AM Jun 16, 2024 IST
ਸਰਬਜੀਤ ਸਿੰਘ ਖਾਲਸਾ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 15 ਜੂਨ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੁਣੇ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਦਾ ਆਪਣੇ ਧੰਨਵਾਦੀ ਦੌਰੇ ਦੌਰਾਨ ਗੁਰਦੁਆਰਾ ਸ੍ਰੀ ਮਹਿਲ ਸਾਹਿਬ ਭਗਤਾ ਭਾਈ ਵਿਖੇ ਪੁੱਜਣ ’ਤੇ ਉਨ੍ਹਾਂ ਦੇ ਸਮਰਥਕਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਚਰਨ ਸਿੰਘ ਭਗਤਾ ਦੀ ਅਗਵਾਈ ’ਚ ਸੰਗਤਾਂ ਨੇ ਭਾਈ ਖਾਲਸਾ ਨੂੰ ਸੰਸਦ ਮੈਂਬਰ ਬਣਨ ਤੇ ਵਧਾਈ ਦਿੰਦਿਆਂ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਸਰਬਜੀਤ ਸਿੰਘ ਖਾਲਸਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਨਾਲ ਹੋ ਰਹੇ ਹੋ ਰਹੇ ਧੱਕਿਆਂ ਖ਼ਿਲਾਫ਼ ਪਾਰਲੀਮੈਂਟ ’ਚ ਜ਼ੋਰਦਾਰ ਢੰਗ ਨਾਲ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੇ ਦੋਸ਼ੀਆਂ ’ਤੇ 302 ਦਾ ਪਰਚਾ ਦਰਜ ਕਰਨ, ਪੰਜਾਬ ’ਚ ਨਸ਼ਿਆਂ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ, ਫਸਲਾਂ ਦਾ ਐੱਮਐੱਸਪੀ ਆਦਿ ਉਨ੍ਹਾਂ ਦੇ ਮੁੱਖ ਮੁੱਦੇ ਹੋਣਗੇ। ਉਨ੍ਹਾਂ ਕਿਹਾ,‘‘ਮੈਂ ਆਪਣੇ ਕਿਸੇ ਵੀ ਸਮਰਥਕ ਨਾਲ ਜ਼ਿਆਦਤੀ ਨਹੀਂ ਹੋਣ ਦੇਵਾਂਗਾ।’’

Advertisement

Advertisement
Advertisement