ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਥਕ ਏਜੰਡਿਆਂ ਤੋਂ ਪਿੱਛੇ ਨਹੀਂ ਹਟਾਂਗੇ: ਢੀਂਡਸਾ

08:12 AM Aug 21, 2020 IST

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਸੰਗਰੂਰ/ਲੌਂਗੋਵਾਲ, 20 ਅਗਸਤ

Advertisement

ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੈਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਪੰਥਕ ਏਜੰਡਿਆਂ ’ਤੇ ਚੱਲ ਕੇ ਅਕਾਲੀ ਦਲ ਦੇ ਸਿਧਾਂਤਾਂ ਅਤੇ ਅਸੂਲਾਂ ’ਤੇ ਪਹਿਰਾ ਦੇਣ ਤੋਂ ਪਿੱਛੇ ਨਹੀਂ ਹਟੇਗਾ। ਊਨ੍ਹਾਂ ਆਖਿਆ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਵੀ ਇਹੀ ਸੋਚ ਸੀ ਤੇ ਇਹੋ ਸੰਤ ਲੌਂਗੋਵਾਲ ਨੂੰ ਸੱਚੀ ਸ਼ਰਧਾਂਜਲੀ ਹੈ।

ਸ੍ਰੀ ਢੀਂਡਸਾ ਨੇ ਕਿਹਾ ਕਿ ਸੰਤ ਲੌਂਗੋਵਾਲ ਨੇ ਪੰਥਕ ਰਵਾਇਤਾਂ ’ਤੇ ਪਹਿਰਾ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਸਿਧਾਂਤਕ ਲੀਹਾਂ ’ਤੇ ਤੋਰਿਆ ਅਤੇ ਪਾਰਟੀ ਨੂੰ ਵੱਡਮੁੱਲੀਆਂ ਸੇਧਾਂ ਦਿੱਤੀਆਂ ਪਰ ਦੁੱਖ ਇਸ ਗੱਲ ਦਾ ਹੈ ਕਿ ਪਾਰਟੀ ਦੀ ਅਗਵਾਈ ਕਰਨ ਵਾਲੇ ਉਨ੍ਹਾਂ ਸੇਧਾਂ ’ਤੇ ਖਰੇ ਨਹੀਂ ਉਤਰੇ। ਸ੍ਰੀ ਢੀਂਡਸਾ ਨੇ ਵਾਅਦਾ ਕੀਤਾ ਕਿ ਪੰਥ ਅਤੇ ਪੰਜਾਬ ਦੇ ਲੋਕਾਂ ਨੂੰ ਕਦੇ ਪਿੱਠ ਨਹੀਂ ਦਿਖਾਊਣਗੇ।

Advertisement

ਮੁੱਖ ਮੰਤਰੀ ਆਰਡੀਨੈਂਸਾਂ ਖ਼ਿਲਾਫ਼ ਮਤਾ ਲਿਆਉਣ: ਢੀਂਡਸਾ਼

ਸੁਖਦੇਵ ਸਿੰਘ ਢੀਂਡਸਾ ਅਤੇ ਬੀਰਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਤਿੰਨੋਂ ਖੇਤੀ ਆਰਡੀਨੈਂਸਾਂ ਖ਼ਿਲਾਫ਼ ਮਤਾ ਲਿਆਂਦਾ ਜਾਵੇ ਅਤੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਅਸੈਂਬਲੀ ’ਚ ਮਤਾ ਪਾਸ ਕੀਤਾ ਜਾਵੇ। ਜੇ ਸਰਕਾਰ ਨੇ ਮਤਾ ਨਾ ਲਿਆਂਦਾ ਤਾਂ ਉਨ੍ਹਾਂ ਦਾ ਇਕੋ ਇਕ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ’ਚ ਮਤਾ ਪੇਸ਼ ਕਰੇਗਾ।

Advertisement
Tags :
ਏਜੰਡਿਆਂਹਟਾਂਗੇ:ਢੀਂਡਸਾਨਹੀਂਪੰਥਕਪਿੱਛੇ
Advertisement