ਰਾਸ਼ਟਰਪਤੀ ਚੋਣ ਨਹੀਂ ਲੜਾਂਗਾ: ਬਾਇਡਨ
ਨਿਊਯਾਰਕ, 21 ਜੁਲਾਈ
ਅਮਰੀਕਾ ਦੇ ਰਾਸ਼ਟਰਪਤੀ ਜੋਇ ਬਾਇਡਨ ਨੇ ਅੱਜ ਐਲਾਨ ਕੀਤਾ ਕਿ ਉਹ ਰਾਸ਼ਟਰਪਤੀ ਚੋਣ ਨਹੀਂ ਲੜਨਗੇ। ਇਹ ਐਲਾਨ ਉਨ੍ਹਾਂ ਐਕਸ ’ਤੇ ਪੱਤਰ ਜਾਰੀ ਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਦੇਸ਼ਵਾਸੀਆਂ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਫੈਸਲੇ ਬਾਰੇ ਦੇਸ਼ ਦੇ ਲੋਕਾਂ ਨਾਲ ਅਗਲੇ ਹਫਤੇ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ ਹੈ ਜੋ ਅਮਰੀਕਾ ਨਹੀਂ ਕਰ ਸਕਦਾ। ਉਹ ਸੰਯੁਕਤ ਰਾਸ਼ਟਰ ਦੀ ਤਰੱਕੀ ਲਈ ਮਿਲ ਕੇ ਕੰਮ ਕਰਦੇ ਰਹਿਣਗੇ। ਉਨ੍ਹਾਂ ਪਿਛਲੇ ਸਾਢੇ ਤਿੰਨ ਸਾਲ ਦੇ ਅਰਸੇ ਦੌਰਾਨ ਦੇਸ਼ ਦੇ ਵਿਕਾਸ ਲਈ ਕਈ ਕੰਮ ਕੀਤੇ। ਇਸ ਵੇਲੇ ਅਮਰੀਕਾ ਦੁਨੀਆ ਦੇ ਸਭ ਤੋਂ ਤਾਕਤਵਰ ਦੇਸ਼ਾਂ ਵਿਚ ਸ਼ੁਮਾਰ ਹੈ। ਉਨ੍ਹਾਂ ਇਸ ਅਰਸੇ ਦੌਰਾਨ ਆਪਣੇ ਨਾਲ ਕੰਮ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ। ਦੱਸਣਾ ਬਣਦਾ ਹੈ ਕਿ ਅਮਰੀਕਾ ਵਿਚ ਵੱਡੇ ਪੱਧਰ ’ਤੇ ਮੰਗ ਕੀਤੀ ਜਾ ਰਹੀ ਹੈ ਕਿ ਡੈਮੋਕਰੈਟਿਕ ਪਾਰਟੀ ਦੀ ਕਮਾਨ ਕਿਸੇ ਨੌਜਵਾਨ ਆਗੂ ਦੇ ਹੱਥ ਦਿੱਤੀ ਜਾਵੇ। ਬਾਇਡਨ ਨੇ ਕਮਲਾ ਹੈਰਿਸ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵੇਲਾ ਡੋਨਲਡ ਟਰੰਪ ਨੂੰ ਹਰਾਉਣ ਦਾ ਹੈ।