ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਨਹੀਂ ਦਿਆਂਗੇ: ਬੌਬੀ ਮਾਨ

08:10 AM May 04, 2024 IST
ਬਲੂਆਣਾ ਨਾਲ ਲੱਗਦੇ ਪਿੰਡਾਂ ’ਚ ਸਮਰਥਕਾਂ ਨੂੰ ਮਿਲਦੇ ਹੋਏ ਨਰਦੇਵ ਸਿੰਘ ਬੌਬੀ ਮਾਨ।

ਰਜਿੰਦਰ ਕੁਮਾਰ
ਬੱਲੂਆਣਾ (ਅਬੋਹਰ), 3 ਮਈ
ਫਿਰੋਜ਼ਪੁਰ ਸੰਸਦੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੇ ਅੱਜ ਕਿਹਾ ਕਿ ਕਿ ਪੰਜਾਬ ਦੇ ਪਾਣੀਆਂ ਦੀ ਇੱਕ ਬੂੰਦ ਵੀ ਕਿਸੇ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ, ਇਸ ਵਾਸਤੇ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ। ਬੌਬੀ ਮਾਨ ਅੱਜ ਰਾਜਸਥਾਨ ਦੀ ਹੱਦ ਨਾਲ ਲੱਗਦੇ ਬੱਲੂਆਣੇ ਦੀ ਉਪ ਤਹਿਸੀਲ ਸੀਤੋ ਗੁਨੋ ਅਤੇ ਅਬੋਹਰ ਦੇ ਪਿੰਡਾਂ ਵਿੱਚ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਫਿਰੋਜ਼ਪੁਰ ਸੰਸਦੀ ਸੀਟ ਤੋਂ ਤਿੰਨ ਵਾਰ ਸੰਸਦ ਮੈਂਬਰ ਰਹਿ ਚੁੱਕੇ ਆਪਣੇ ਪਿਤਾ ਮਰਹੂਮ ਸੰਸਦ ਜਥੇਦਾਰ ਜੋਰਾ ਸਿੰਘ ਮਾਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਵਿਚ ਅਬੋਹਰ ਫਾਜ਼ਿਲਕਾ ਵਿਚਾਲੇ ਰੇਲ ਯੋਜਨਾ ਨੂੰ ਨਪੇਰੇ ਚਾੜ੍ਹਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀਆਂ ਦੀ ਰਾਖੀ ਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਵਾਲੀ ਸਰਕਾਰ ਨੂੰ ਕੋਸਦਿਆਂ ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਲੋਕ ਹਿਤਾਂ ਦੀਆਂ ਸਾਰੀਆਂ ਸਕੀਮਾਂ ਬੰਦ ਕਰ ਦਿੱਤੀਆਂ ਹਨ ਜਿਸ ਨਾਲ ਪੰਜਾਬ ਵਿੱਚ ਹਾਹਾਕਾਰ ਮਚੀ ਹੋਈ ਹੈ। ਲੋਕਾਂ ਨੂੰ ਮੁਫ਼ਤ ਤਾਂ ਦੂਰ ਬਲਕਿ ਨਗਦ ਪੈਸੇ ਲਾ ਕੇ ਵੀ ਯੋਜਨਾਵਾਂ ਦਾ ਲਾਭ ਨਹੀਂ ਮਿਲ ਰਿਹਾ। ਸੂਬੇ ਵਿੱਚ ਭ੍ਰਿਸ਼ਟਾਚਾਰ ਜ਼ੋਰਾਂ ’ਤੇ ਹੈ ਇਸ ਦਾ ਮੂੰਹ ਬੋਲਦਾ ਪ੍ਰਮਾਣ ਹੈ ਕਿ ਆਮ ਆਦਮੀ ਪਾਰਟੀ ਦਾ ਮੁਖੀ ਅਤੇ ਦਿੱਲੀ ਦਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਜੇਲ੍ਹ ਦੀ ਹਵਾ ਖਾ ਰਿਹਾ ਹੈ। ਇਸ ਮੌਕੇ ਹੈਰੀ ਸੰਧੂ, ਸੁਰੇਸ਼ ਸਤੀਜਾ, ਅਨਿਲ ਕੁਮਾਰ ਡੱਬੂ ਅਤੇ ਕ੍ਰਿਸ਼ਨ ਕੁਮਾਰ ਰੂਸੀ ਹਾਜ਼ਰ ਸਨ।

Advertisement

Advertisement
Advertisement