ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੋਸ ਦੇ ਰਾਜਪਾਲ ਰਹਿਣ ਤੱਕ ਰਾਜ ਭਵਨ ਨਹੀਂ ਜਾਵਾਂਗੀ: ਮਮਤਾ

09:00 AM May 12, 2024 IST
ਹੁਗਲੀ ਵਿੱਚ ਚੋਣ ਰੈਲੀ ਦੌਰਾਨ ਕਲਾਕਾਰਾਂ ਨਾਲ ਨ੍ਰਿਤ ਕਰਦੇ ਹੋਏ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ। -ਫੋਟੋ: ਪੀਟੀਆਈ

ਸਪਤਗ੍ਰਾਮ, 11 ਮਈ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਛੇੜਛਾੜ ਦੇ ਦੋਸ਼ਾਂ ਨੂੰ ਲੈ ਕੇ ਰਾਜਪਾਲ ਸੀਵੀ ਆਨੰਦ ਬੋਸ ਨੂੰ ਕਰਾਰੇ ਹੱਥੀਂ ਲਿਆ ਅਤੇ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਕਿਉਂ ਨਹੀਂ ਦੇਣਾ ਚਾਹੀਦਾ। ਲੋਕ ਸਭਾ ਹਲਕਾ ਹੁਗਲੀ ਤੋਂ ਤ੍ਰਿਣਮੂਲ ਕਾਂਗਰਸ ਦੀ ਉਮੀਦਵਾਰ ਰਚਨਾ ਬੈਨਰਜੀ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਬੋਸ ਰਾਜਪਾਲ ਦੇ ਅਹੁਦੇ ’ਤੇ ਰਹਿਣਗੇ ਉਹ ਰਾਜ ਭਵਨ ਦੇ ਅੰਦਰ ਪੈਰ ਨਹੀਂ ਰੱਖਣਗੇ। ਟੀਐੱਮਸੀ ਸੁਪਰੀਮੋ ਨੇ ਕਿਹਾ, ‘‘ਰਾਜਪਾਲ ਕਹਿੰਦੇ ਹਨ ਕਿ ‘ਦੀਦੀਗਿਰੀ’ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪਰ ਮੈਂ ਕਹਿੰਦੀ ਹਾਂ ਕਿ ਰਾਜਪਾਲ ਜੀ, ਹੁਣ ਤੁਹਾਡੀ ‘ਦਾਦਾਗਿਰੀ’ ਕੰਮ ਨਹੀਂ ਕਰੇਗੀ।’’ ਉਨ੍ਹਾਂ ਕਿਹਾ ਕਿ ਬੋਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਸ ਤਰ੍ਹਾਂ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਅਸਤੀਫਾ ਕਿਉਂ ਨਹੀਂ ਦੇਣਾ ਚਾਹੀਦਾ। ਜ਼ਿਕਰਯੋਗ ਹੈ ਕਿ ਰਾਜ ਭਵਨ ਦੀ ਇਕ ਠੇਕਾ ਆਧਾਰਿਤ ਮਹਿਲਾ ਕਰਮਚਾਰੀ ਨੇ ਪਿਛਲੇ ਹਫ਼ਤੇ ਕੋਲਕਾਤਾ ਪੁਲੀਸ ਕੋਲ ਬੋਸ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਉਸ ਨੇ ਦੋਸ਼ ਲਾਇਆ ਸੀ ਕਿ ਬੋਸ ਨੇ 24 ਅਪਰੈਲ ਅਤੇ 2 ਮਈ ਨੂੰ ਰਾਜ ਭਵਨ ਵਿਚ ਉਸ ਨਾਲ ਛੇੜਛਾੜ ਕੀਤੀ ਸੀ। ਇਸ ਮਗਰੋਂ ਬੋਸ ਨੇ ਆਪਣੇ ’ਤੇ ਲੱਗੇ ਛੇੜਛਾੜ ਦੇ ਦੋਸ਼ਾਂ ਨੂੰ ਸਪੱਸ਼ਟ ਕਰਨ ਲਈ ਰਾਜ ਭਵਨ ਦੇ ਕਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦਿਖਾਈ ਸੀ। ਇਸ ਬਾਰੇ ਮੁੱਖ ਮੰਤਰੀ ਨੇ ਕਿਹਾ, ‘‘ਰਾਜਪਾਲ ਨੇ ਵੀਡੀਓ ਨਾਲ ਛੇੜਛਾੜ ਕਰਨ ਮਗਰੋਂ ਉਸ ਨੂੰ ਜਾਰੀ ਕੀਤਾ ਹੈ। ਮੈਂ ਪੂਰੀ ਫੁਟੇਜ ਦੇਖੀ ਹੈ ਅਤੇ ਇਹ ਹੈਰਾਨ ਕਰਨ ਵਾਲੀ ਹੈ। ਮੈਨੂੰ ਇੱਕ ਹੋਰ ਵੀਡੀਓ ਮਿਲੀ ਹੈ। ਤੁਹਾਡਾ ਵਿਹਾਰ ਸ਼ਰਮਨਾਕ ਹੈ।’’ -ਪੀਟੀਆਈ

Advertisement

Advertisement