ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਦਿੱਕਤ ਨਹੀਂ ਆਉਣ ਦੇਵਾਂਗੇ: ਬੈਂਸ

11:38 AM Oct 29, 2024 IST

ਪੱਤਰ ਪ੍ਰੇਰਕ
ਕੀਰਤਪੁਰ ਸਾਹਿਬ, 28 ਅਕਤੂਬਰ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅਨਾਜ ਮੰਡੀ ਕੀਰਤਪੁਰ ਸਾਹਿਬ ਦਾ ਦੌਰਾ ਕੀਤਾ ਤੇ ਕਿਸਾਨਾਂ ਵੱਲੋਂ ਮੰਡੀ ਵਿੱਚ ਲਿਆਂਦੀ ਫ਼ਸਲ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਤੋਂ ਫ਼ਸਲ ਵਿੱਚ ਨਮੀ ਅਤੇ ਖ਼ਰੀਦ, ਚੁਕਾਈ ਅਤੇ ਅਦਾਇਗੀ ਬਾਰੇ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।
ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਸੰਚਾਰੂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ ਤੇ ਫ਼ਸਲ ਦੀ ਖ਼ਰੀਦ ਨਿਰਵਿਘਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਬੇਲੋੜੀ ਖੱਜਲ-ਖੁਆਰੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਕਿਹਾ ਕਿ ਕੀਰਤਪੁਰ ਸਾਹਿਬ ਅਨਾਜ ਮੰਡੀ ਨੂੰ ਜ਼ਿਲ੍ਹੇ ਦੀ ਨੰਬਰ ਇਕ ਅਨਾਜ ਮੰਡੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਕੇ ਇਸ ਅਨਾਜ ਮੰਡੀ ਨੂੰ ਹੋਰ ਲਿਸ਼ਕਾਇਆ ਜਾਵੇਗਾ।

Advertisement

Advertisement