ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੱਦਾਰਾਂ ਨੂੰ ਸੱਤਾ ਤੋਂ ਲਾਂਭੇ ਕਰਨ ਤੱਕ ਆਰਾਮ ਨਾਲ ਨਹੀਂ ਬੈਠਾਂਗਾ: ਊਧਵ ਠਾਕਰੇ

11:41 PM Oct 18, 2024 IST
N

ਮੁੰਬਈ, 18 ਅਕਤੂਬਰ 

Advertisement

ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੇ ਅੱਜ ਕਿਹਾ ਕਿ ਉਹ ‘ਗੱਦਾਰਾਂ’ ਨੂੰ ਸੱਤਾ ਤੋਂ ਲਾਂਭੇ ਕਰਨ ਤੱਕ ਆਰਾਮ ਨਾਲ ਨਹੀਂ ਬੈਠਣਗੇ। ਉਨ੍ਹਾਂ ਇਹ ਗੱਲ ਅੱਜ ਇੱਥੇ ਇੱਕ ਹਸਪਤਾਲ ’ਚ ਸਿਹਤ ਜਾਂਚ ਕਰਵਾਉਣ ਮਗਰੋਂ ਆਪਣੀ ਰਿਹਾਇਸ਼ ਦੇ ਬਾਹਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ ਪਰ ਉਹ ਓਨਾ ਚਿਰ ਟਿਕ ਕੇ ਨਹੀਂ ਬੈਠਣਗੇ ਜਿੰਨਾ ਚਿਰ ਗੱਦਾਰਾਂ ਨੂੰ ਸੱਤਾ ਤੋਂ ਪਾਸੇ ਨਹੀਂ ਕਰ ਦਿੰਦੇ। ਦੱਸਣਯੋਗ ਹੈ ਕਿ ਊਧਵ ਠਾਕਰੇ ਆਮ ਕਰਕੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਦੇ ਬਾਗੀ ਧੜੇ ਦੇ ਆਗੂਆਂ ਲਈ ‘ਗੱਦਾਰ’ ਸ਼ਬਦ ਦੀ ਵਰਤੋਂ ਕਰਦੇ ਹਨ, ਜਿਨ੍ਹਾਂ ਨੇ ਜੂਨ 2022 ਵਿੱਚ ਪਾਰਟੀ ਖਿਲਾਫ਼ ਬਗਾਵਤ ਕੀਤੀ ਸੀ। -ਪੀਟੀਆਈ

Advertisement
Advertisement