ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਪਾਕਿਸਤਾਨ-ਪੱਖੀ ਰਾਸ਼ਟਰ-ਵਿਰੋਧੀ’ ਲੋਕਾਂ ਤੋਂ ਵੋਟਾਂ ਨਹੀਂ ਮੰਗਾਂਗਾ: ਗਿਰੀਰਾਜ

07:11 AM Apr 24, 2024 IST

ਬੇਗੂਸਰਾਏ (ਬਿਹਾਰ), 23 ਅਪਰੈਲ
ਬੇਗੂਸਰਾਏ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਹ ‘ਸ਼ਰ੍ਹੇਆਮ’ ਕਹਿ ਰਿਹਾ ਹੈ ਕਿ ਉਹ ‘ਪਾਕਿਸਤਾਨ ਪੱਖੀ ਦੇਸ਼-ਵਿਰੋਧੀ’ ਲੋਕਾਂ ਤੋਂ ਵੋਟਾਂ ਨਹੀਂ ਮੰਗੇਗਾ। ਸੀਨੀਅਰ ਭਾਜਪਾ ਆਗੂ ਦਾ ਇਹ ਬਿਆਨ ਸੀਪੀਆਈ ਦੀ ਬਿਹਾਰ ਇਕਾਈ ਵੱਲੋਂ ਚੋਣ ਕਮਿਸ਼ਨ ਕੋਲ ਉਸ ਵੱਲੋਂ ਕਥਿਤ ਨਫ਼ਰਤ ਭਰੇ ਭਾਸ਼ਣ ਬਾਰੇ ਸ਼ਿਕਾਇਤ ਦਰਜ ਕਰਵਾਉਣ ਤੋਂ ਦੋ ਦਿਨ ਬਾਅਦ ਆਇਆ ਹੈ। ਕੇਂਦਰੀ ਮੰਤਰੀ ਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਉਹ 19 ਅਪਰੈਲ ਨੂੰ ਬੇਗੂਸਰਾਏ ਵਿੱਚ ਚੋਣ ਪ੍ਰਚਾਰ ਦੌਰਾਨ ‘ਪਾਕਿਸਤਾਨ ਪੱਖੀ ਰਾਸ਼ਟਰ ਵਿਰੋਧੀਆਂ’ ਅਤੇ ‘ਰਾਸ਼ਟਰਵਾਦ ਤੋਂ ਪ੍ਰੇਸ਼ਾਨ’ ਲੋਕਾਂ ਤੋਂ ਵੋਟਾਂ ਨਹੀਂ ਮੰਗੇਗਾ। ਇਸ ਸਬੰਧੀ ਚੋਣ ਕਮਿਸ਼ਨ ਕੋਲ ਹੋਈ ਸ਼ਿਕਾਇਤ ਮਗਰੋਂ ਜਦੋਂ ਪੱਤਰਕਾਰਾਂ ਨੇ ਕੇਂਦਰੀ ਮੰਤਰੀ ਤੋਂ ਸਵਾਲ ਪੁੱਛਿਆ ਤਾਂ ਉਸ ਨੇ ਕਿਹਾ, ‘‘ਮੈਂ ਇੱਕ ਵਾਰ ਫਿਰ ਇਹ ਦੁਹਰਾ ਰਿਹਾ ਹਾਂ ਕਿ ਮੈਂ ਆਪਣੀ ਮੁਹਿੰਮ ਦੌਰਾਨ ਪਾਕਿਸਤਾਨ ਪੱਖੀ ਰਾਸ਼ਟਰ-ਵਿਰੋਧੀ ਅਤੇ ਰਾਸ਼ਟਰਵਾਦ ਤੋਂ ਪ੍ਰੇਸ਼ਾਨ ਲੋਕਾਂ ਤੋਂ ਆਪਣੇ ਲਈ ਵੋਟ ਨਹੀਂ ਮੰਗਾਂਗਾ।’’ ਉਸ ਨੇ ਦਾਅਵਾ ਕੀਤਾ ਕਿ ਉਸ ਨੇ ਕੁਝ ਗਲਤ ਨਹੀਂ ਕਿਹਾ। ਭਾਜਪਾ ਆਗੂ ਨੇ ਕਿਹਾ ਕਿ ਜੇ ਸੀਪੀਆਈ ਨੂੰ ਉਨ੍ਹਾਂ ਲੋਕਾਂ ਦੀਆਂ ਵੋਟਾਂ ਦੀ ਜ਼ਰੂਰਤ ਹੈ ਤਾਂ ਪਾਰਟੀ ਨੂੰ ਇਸ ਦਾ ਐਲਾਨ ਕਰਨਾ ਚਾਹੀਦਾ ਹੈ। ਸੀਪੀਆਈ ਨੇ ਬੇਗੂਸਰਾਏ ਲੋਕ ਸਭਾ ਸੀਟ ਤੋਂ ਅਵਧੇਸ਼ ਰਾਏ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਥੇ 13 ਮਈ ਨੂੰ ਵੋਟਾਂ ਪੈਣਗੀਆਂ। -ਪੀਟੀਆਈ

Advertisement

Advertisement
Advertisement