ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਦੀਆਂ ਵਧੀਕੀਆਂ ਦਾ ਵਿਰੋਧ ਕਰਾਂਗੇ: ਅਕਾਲੀ ਦਲ

06:23 AM Oct 15, 2024 IST
ਮੀਟਿੰਗ ਉਪਰੰਤ ਗੱਲਬਾਤ ਕਰਦੇ ਹੋਏ ਬਲਜੀਤ ਸਿੰਘ ਭੁੱਟਾ ਤੇ ਹੋਰ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 14 ਅਕਤੂਬਰ
ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਇੱਥੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਖਿਲਾਫ਼ ਡੱਟ ਕੇ ਲੜਾਈ ਲੜੇਗਾ। ਉਨ੍ਹਾਂ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਚਾਇਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪ੍ਰਸ਼ਾਸਨ ’ਤੇ ਦਬਾ ਪਾ ਕੇ ਚੋਣਾਂ ਲੜ ਰਹੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਵਿੱਚ ਹਰ ਨਾਗਰਿਕ ਦਾ ਚੋਣ ਲੜਨ ਦਾ ਲੋਕਤੰਤਰਿਕ ਅਧਿਕਾਰ ਹੈ ਜਿਸ ਨੂੰ ਪੰਜਾਬ ਸਰਕਾਰ ਨੇ ਧੱਕੇਸ਼ਾਹੀ ਕਰਕੇ ਖੋਹਣ ਦਾ ਯਤਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਇਸ ਖਿਲਾਫ਼ ਡੱਟ ਕੇ ਲੜਾਈ ਲੜੇਗਾ। ਇਸ ਮੌਕੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬੋੜ, ਜੈਲਦਾਰ ਸੁਖਵਿੰਦਰ ਸਿੰਘ ਘਮੰਡਗੜ੍ਹ, ਸੀਨੀਅਰ ਮੀਤ ਪ੍ਰਧਾਨ ਰਿੰਪੀ ਗਰੇਵਾਲ, ਸਾਬਕਾ ਚੇਅਰਮੈਨ ਵਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਹਰਵਿੰਦਰ ਸਿੰਘ ਬੱਬਲ, ਗਿਆਨ ਸਿੰਘ ਖਰੋੜ ਸਰਹਿੰਦ, ਕਰਮਜੀਤ ਸਿੰਘ ਰਸੀਦਪੁਰ, ਜਸਵੰਤ ਸਿੰਘ ਮੰਡੋਫਲ, ਤਰਨਜੀਤ ਸਿੰਘ ਤਰਨੀ, ਜਸਵੀਰ ਸਿੰਘ ਸੇਖੋ, ਤਜਿੰਦਰਪਾਲ ਸਿੰਘ ਕਾਹਲੋ, ਰਵਿੰਦਰ ਸਿੰਘ ਸਾਬਕਾ ਸਰਪੰਚ ਨੌਗਾਵਾਂ, ਸ਼ਿਵਜੀਤ ਸਿੰਘ ਮੱਹਦੀਆਂ, ਗੁਰਵੰਤ ਸਿੰਘ ਸਕੱਤਰ ਆਦਿ ਹਾਜ਼ਰ ਸਨ।

Advertisement

Advertisement